ਪੀਐੱਮ ਮੋਦੀ ਦੀ ਜਲੰਧਰ ਰੈਲੀ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ

ਜਲੰਧਰ (ਦ ਸਟੈਲਰ ਨਿਊਜ਼)। ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਜਾਰੀ ਹੈ। ਉੱਥੇ ਹੀ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਆਪਣੇ ਉਮੀਦਵਾਰਾਂ ਦੇ ਪ੍ਰਚਾਰ ਲਈ ਦੋ ਦਿਨਾਂ ਪੰਜਾਬ ਦੌਰੇ ਤੇ ਆਏ ਹਨ। ਅੱਜ ਜਲੰਧਰ ਵਿਖੇ ਫਤਿਹ ਰੈਲੀ ਹੋਣੀ ਹੈ। ਪਹਿਲਾਂ ਉਹ 4 ਵਜੇ ਬਟਾਲਾ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿਚ ਰੈਲੀ ਕਰਨਗੇ ਤੇ ਇਸ ਤੋਂ ਬਾਅਦ ਸਾਢੇ 5 ਵਜੇ ਜਲੰਧਰ ਵਿਚ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ ਵਿਚ ਰੈਲੀ ਕਰਕੇ ਵੋਟ ਦੀ ਅਪੀਲ ਕਰਨਗੇ। ਪਰ ਦੂਜੇ ਪਾਸੇ ਕਿਸਾਨਾਂ ਵੱਲੋਂ ਜੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਪਰ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਹ ਕਾਰਵਾਈ ਬਟਾਲਾ ਤੇ ਫਿਲੌਰ ਵਿੱਚ ਕੀਤੀ ਗਈ ਹੈ।

Advertisements

ਕਿਸਾਨਾਂ ਨੇ ਪੀਐੱਮ ਮੋਦੀ ਤੋਂ ਸਵਾਲ ਪੁੱਛਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਪੁਲਿਸ ਨੇ ਜਲੰਧਰ ਵਿਚ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਤੇ ਫਿਲੌਰ ਦੇ ਭਾਰ ਸਿੰਘ ਪੁਰਾ ਪਿੰਡ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਨੇਤਾ ਅਮਰੀਕ ਸਿੰਘ ਨੂੰ ਨਜ਼ਰਬੰਦ ਕੀਤਾ ਹੈ। ਪੁਲਿਸ ਦੋਵੇਂ ਨੇਤਾਵਾਂ ਦੇ ਘਰ ਸਵੇਰੇ ਹੀ ਪਹੁੰਚ ਗਈ ਸੀ। ਜਲੰਧਰ ਵਿਚ ਲਗਭਗ 25 ਕਿਸਾਨ ਆਗੂਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕਿਸਾਨ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਿੱਚ ਨਾ ਪਹੁੰਚ ਸਕਣ, ਜਿਸ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ।

LEAVE A REPLY

Please enter your comment!
Please enter your name here