ਪਟਿਆਲਾ (ਦ ਸਟੈਲਰ ਨਿਊਜ਼)। ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਗਏ ਪਟਿਆਲਾ ਦੀ ਤੇਜਬਾਗ ਕਾਲੋਨੀ ਦੇ ਰਹਿਣ ਵਾਲੇ ਦੋ ਬੱਚਿਆਂ ਦੀਆਂ ਲਾਸ਼ਾਂ ਨਦੀ ਵਿਚ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਇਕ ਬੱਸ ਸ਼੍ਰੀ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਜੀ ਦੇ ਦਰਸ਼ਨਾਂ ਲਈ ਗਈ ਹੋਈ ਸੀ।
ਪਰਿਵਾਰਕ ਮੈਂਬਰਾਂ ਦੇ ਨਾਲ ਪ੍ਰਿੰਸ ਅਤੇ ਕਾਰਤਿਕ ਵੀ ਗਏ ਹੋਏ ਸਨ ਤੇ ਉਥੇ ਦੋਵੇਂ ਬੱਚੇ 18 ਮਈ ਨੂੰ ਲਾਪਤਾ ਹੋ ਗਏ। ਪਰਿਵਾਰਕ ਮੈਬਰਾਂ ਨੂੰ ਦੋਵਾਂ ਬੱਚਿਆਂ ਦੇ ਕੱਪੜੇ ਨਦੀ ਦੇ ਕਿਨਾਰਿਓਂ ਮਿਲੇ ਹਨ। ਜਿਸਤੋਂ ਬਾਅਦ ਦੋਵਾਂ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਸੀ। ਜਿਸਤੋਂ ਬਾਅਦ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਸਰਯੂ ਨਦੀ ਵਿੱਚੋਂ ਬਰਾਮਦ ਹੋਈਆਂ ਹਨ। ਦੋਵਾਂ ਬੱਚਿਆਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ।