ਛੱਤੀਸਗੜ੍ਹ ਦੀ ਬਾਰੂਦ ਫੈਕਟਰੀ ਵਿੱਚ ਹੋਇਆ ਧਮਾਕਾ, 17 ਦੀ ਮੌਤ

ਛੱਤੀਸਗੜ੍ਹ (ਦ ਸਟੈਲਰ ਨਿਊਜ਼)। ਛੱਤੀਸਗੜ੍ਹ ਦੇ ਬੇਮੇਟਾਰਾ ਵਿੱਚ ਸਥਿਤ ਪਿੰਡ ਬੋਰਸੀ ਬਾਰੂਦ ਫੈਕਟਰੀ ਵਿੱਚ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਸਥਾਨਕ ਲੋਕਾਂ ਨੇ ਦੱਸਿਆ ਕਿ ਉਹ ਇਸਨੂੰ ਭੂਚਾਲ ਸਮਝ ਕੇ ਘਬਰਾ ਕੇ ਘਰਾਂ ਚੋਂ ਬਾਹਰ ਨਿਕਲ ਆਏ ਤੇ ਜਦੋਂ ਉਹਨਾਂ ਨੇ ਬਾਹਰ ਆ ਕੇ ਦੇਖਿਆ ਕਿ ਧਮਾਕੇ ਨਾਲ ਬਿਜਲੀ ਦੇ ਖੰਭੇ ਵੀ ਉਖੜ ਗਏ, ਜਿਸ ਕਾਰਨ ਬਿਜਲੀ ਸਪਲਾਈ ਵੀ ਬੰਦ ਹੋ ਗਈ। ਫੈਕਟਰੀ ਵਿੱਚੋਂ ਧੂੰਆਂ ਨਿਕਲਦਾ ਦੇਖ ਲੋਕ ਮੌਕੇ ਤੇ ਪਹੁੰਚੇ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਧਮਾਕੇ ਵਾਲੀ ਥਾਂ ਤੋਂ ਘੱਟੋ-ਘੱਟ 17 ਲਾਸ਼ਾਂ ਕੱਢੀਆਂ।

Advertisements

ਫ਼ਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਈ ਲੋਕ ਮਲਬੇ ਹੇਠਾਂ ਦੱਬੇ ਹਨ। ਪੁਲਿਸ ਪ੍ਰਸ਼ਾਸਨ ਤੇ ਬਚਾਅ ਟੀਮਾਂ ਵੀ ਮੌਕੇ ਤੇ ਪਹੁੰਚਿਆ ਜ਼ਖਮੀਆਂ ਨੂੰ ਇਲਾਜ ਲਈ ਲਿਜਾਇਆ ਗਿਆ।

LEAVE A REPLY

Please enter your comment!
Please enter your name here