ਪੀਐਮ ਮੋਦੀ ਦੀ ਰੈਲੀ ਤੋਂ ਪਰਤ ਰਹੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਡਰਾਈਵਰ ਦੀ ਮੌਤ

ਹਿਮਾਚਲ (ਦ ਸਟੈਲਰ ਨਿਊਜ਼)। ਹਿਮਾਚਲ ਦੇ ਸ਼ਿਮਲਾ ਜ਼ਿਲ੍ਹੇ ਦੇ ਚੌਪਾਲ ਵਿੱਚ ਬੀਤੀ ਰਾਤ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਵਿੱਚ ਬੱਸ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕਪਿਲ ਉਮਰ 30 ਸਾਲਾ ਵਾਸੀ ਥਾਨੋਗ ਰਾਜਗੜ੍ਹ ਸਿਰਮੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਨਿੱਜੀ ਬੱਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਲਈ ਚੌਪਾਲ ਤੋਂ ਲੋਕਾਂ ਨੂੰ ਲੈ ਕੇ ਨਾਹਨ ਜਾ ਰਹੀ ਸੀ ਤਾਂ ਜਦੋ ਉਹ ਦੁਪਹਿਰ ਬਾਅਦ ਰੈਲੀ ਵਿੱਚ ਗਏ ਲੋਕਾਂ ਨੂੰ ਘਰ ਛੱਡ ਬੱਸ ਵਾਪਸ ਆ ਡਰਾਈਵਰ ਅਤੇ ਕੰਡਕਟਰ ਘਰ ਪਰਤ ਰਹੇ ਸਨ ਤਾਂ ਪੁਲਵਾਹਾਲ ਦੇ ਧਰਤੂਖੜੀ ਕੋਲ ਬੱਸ ਬੇਕਾਬੂ ਹੋ ਕੇ ਕਰੀਬ 100 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਈ। ਹਾਦਸੇ ਦੇ ਸਮੇਂ ਬੱਸ ਵਿਚ ਦੋ ਵਿਅਕਤੀ ਹੀ ਸਨ, ਡਰਾਈਵਰ ਅਤੇ ਕੰਡਕਟਰ।

Advertisements

ਕੰਡਕਟਰ ਦੇ ਸੱਟਾਂ ਲੱਗੀਆਂ ਹਨ, ਜਦਕਿ ਡਰਾਈਵਰ ਦੀ ਮੌਤ ਹੋ ਗਈ। ਫਿਲਹਾਲ ਕੰਡਕਟਰ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਚੌਪਾਲ ਪ੍ਰਸ਼ਾਸਨ ਨੇ ਮ੍ਰਿਤਕ ਦੇ ਪਰਿਵਾਰ ਨੂੰ 25 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ। 

LEAVE A REPLY

Please enter your comment!
Please enter your name here