
ਆਲਮਗੀਰ (ਦ ਸਟੈਲਰ ਨਿਊਜ਼)। ਆਲਮਗੀਰ ਦੇ ਨਜ਼ਦੀਕੀ ਪਿੰਡ ਕੈਂਡ ਦੇ ਨੌਜ਼ਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਉਮਰ 42 ਸਾਲਾਂ ਵਾਸੀ ਪਿੰਡ ਕੈਂਡ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਤੇ ਉਸਦਾ ਭਰਾ ਜਗਰਾਜ ਦੋਵੇ ਪਿਛਲੇ ਲੰਮੇ ਸਮੇਂ ਤੋਂ ਅਮਰੀਕਾ ਰਹਿ ਰਹੇ ਸਨ ਤੇ ਉੱਥੇ ਅਚਾਨਕ ਮਨਪ੍ਰੀਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਮਨਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਇਲਾਕਾਂ ਨਿਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਮਨਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਉਹਨਾਂ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।










