ਮੇਲੇ ਤੇ ਸ਼ੋਭਾ ਯਾਤਰਾ ਵਾਲੇ ਦਿਨ ਮੀਟ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਰੱਖੀਆਂ ਜਾਣ: ਜੀਵਨ ਵਾਲੀਆ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਵਿਰਾਸਤੀ ਸ਼ਹਿਰ ਦੇ ਪਿੰਡ ਸ਼ੇਖੂਪੁਰ ਵਿਖੇ ਸਥਿਤ ਮਾਤਾ ਭੱਦਰਕਾਲੀ ਜੀ ਦੇ 2 ਜੂਨ ਨੂੰ  ਲੱਗਣ ਵਾਲੇ 77 ਵੇਂ ਸਾਲਾਨਾ ਮੇਲੇ ਅਤੇ 27 ਮਈ ਨੂੰ ਕਪੂਰਥਲਾ ਦੇ ਸ਼ਾਲੀਮਾਰ ਬਾਗ ਤੋਂ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਦੇ ਸੈਂਕੜਿਆਂ ਵਰਕਰ ਕੇਸਰੀਆ ਪਟਕੇ ਪਾਕੇ ਵਿਸ਼ਾਲ ਸ਼ੋਭਾ  ਯਾਤਰਾ ਸ਼ਮਲ ਹੋਕੇ ਮਾਤਾ ਭੱਦਰਕਾਲੀ ਜੀ ਅਸ਼ੀਰਵਾਦ ਪ੍ਰਾਪਤ ਕਰਨਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਤਾ ਭੱਦਰਕਾਲੀ ਮੰਦਰ ਕਮੇਟੀ ਦੇ ਜੁਆਇੰਟ ਸਕੱਤਰ ਸੰਜੀਵ ਬਾਬਾ ਰਮੇਸ਼ ਪੰਡਿਤ ਵਲੋਂ ਵਿਸ਼ਵ ਹਿੰਦੂ ਪਰਿਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਨੂੰ ਮਾਤਾ ਭੱਦਰਕਾਲੀ ਜੀ ਦੇ 2 ਜੂਨ ਨੂੰ  ਲੱਗਣ ਵਾਲੇ 77 ਵੇਂ ਸਾਲਾਨਾ ਮੇਲੇ ਅਤੇ 27 ਮਈ ਨੂੰ ਕਪੂਰਥਲਾ ਦੇ ਸ਼ਾਲੀਮਾਰ ਬਾਗ ਤੋਂ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਮਲ ਹੋਣ ਲਈ ਸੱਦਾ ਪੱਤਰ ਦਿੱਤੇ ਜਾਣ ਤੋਂ ਬਾਅਦ ਵਿਸ਼ਵ ਹਿੰਦੂ ਪਰਿਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Advertisements

ਇਸ ਮੌਕੇ ਜੀਵਨ ਪ੍ਰਕਾਸ਼ ਵਾਲੀਆ ਨੇ ਕਿਹਾ ਕਿ ਮਾਤਾ ਭੱਦਰਕਾਲੀ ਜੀ ਦਾ ਮੇਲਾ ਲੱਖਾਂ ਲੋਕਾਂ ਦੀ ਧਾਰਮਿਕ ਆਸਥਾ ਦਾ ਕੇਂਦਰ ਹੈ।ਇਸ ਮੇਲੇ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਮਾਤਾ ਰਾਣੀ ਦੇ ਦਰਬਾਰ ਵਿੱਚ ਨਤਮਸਤਕ ਹੋਣ ਲਈ ਆਉਂਦੇ ਹਨ।ਇਸ ਲਈ ਇਸ ਮੇਲੇ ਦੀ ਵਿਸ਼ੇਸ਼ਤਾ ਤੇ ਸ਼ਧਾਲੂਆਂ ਦੀ ਆਸਥਾ ਨੂੰ. ਧਿਆਨ ਵਿੱਚ ਰੱਖਕੇ ਕੇ ਮੇਲੇ ਵਾਲੇ ਦਿਨ ਤੇ ਸ਼ੋਭਾ ਯਾਤਰਾ ਵਾਲੇ ਦਿਨ ਸ਼ਹਿਰ ਵਿੱਚ ਸੁਰੱਖਿਆ ਵਿਵਸਥਾ ਦੇ ਪੁੱਖਤਾ ਪ੍ਰਬੰਧ,ਸ਼ਹਿਰ ਦੀ ਸਫਾਈ ਵਿਵਸਥਾ ਤੇ ਸ਼ਹਿਰ ਵਿੱਚ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜਾਰੀ ਕੀਤੇ ਜਾਣੇ ਚਾਹੀਦੇ ਹਨ।ਉਨ੍ਹਾਂਨੇ ਦੱਸਿਆ ਕਿ ਇਸ   ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ  ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਸੈਂਕੜੇ ਅਹੁਦੇਦਾਰਾਂ ਅਤੇ ਵਰਕਰ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈ ਹਨ।ਇਸਦੇ ਨਾਲ ਹੀ ਉਨ੍ਹਾਂਨੇ ਦੱਸਿਆ ਮਾਤਾ ਭੱਦਰਕਾਲੀ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੇਲੇ ਵਾਲੇ ਦਿਨ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਸੈਂਕੜੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਮਾਤਾ ਰਾਣੀ ਦੇ ਦਰਬਾਰ ਵਿੱਚ ਸੇਵਾ ਕੀਤੀ ਜਾਵੇਗੀ।ਉਨ੍ਹਾਂ ਨੇ ਮਾਤਾ ਭੱਦਰਕਾਲੀ ਮੰਦਰ ਕਮੇਟੀ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕਮੇਟੀ ਦੇ ਮੈਂਬਰਾ ਦੀ ਸਖਤ ਮਿਹਨਤ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਇਸ ਮੇਲੇ ਦਾ ਸਫਲਤਾਪੂਰਵਕ ਆਯੋਜਨ ਹਰ ਸਾਲ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here