ਚੋਣ ਅਮਲਾ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਨੂੰ ਯਕੀਨੀ ਬਣਾਏ: ਡਾ. ਪੱਲਵੀ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਦੇ ਦੌਵੇ ਵਿਧਾਨ ਸਭਾ ਹਲਕਿਆਂ ‘ਚ 400 ਪੋਲਿੰਗ ਬੂਥਾਂ ‘ਤੇ 1 ਜੂਨ (ਸ਼ਨੀਵਾਰ) ਨੂੰ ਵੋਟਾਂ ਪੁਆਉਣ ਦੇ ਅਮਲ ਨੂੰ ਸਫ਼ਲਤਾ ਪੂਰਵਕ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਅੱਜ ਪੋਲਿੰਗ ਪਾਰਟੀਆਂ ਨੂੰ ਵੋਟਾਂ ਪੁਆਉਣ ਦੀ ਅੰਤਿਮ ਰਿਹਰਸਲ ਕਰਵਾਈ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਸਥਾਨਕ ਸਰਕਾਰੀ ਕਾਲਜ ਵਿਖੇ ਚੋਣ ਅਮਲੇ ਦੀ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕ੍ਰਿਆ ਤੋਂ ਬਾਰੀਕੀ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਮੁੱਚੀ ਚੋਣ ਪ੍ਰਕ੍ਰਿਆ ਨੂੰ ਸੁਤੰਤਰ, ਨਿਰਪੱਖ ਤੇ ਨਿਰਵਿਘਨ ਢੰਗ ਨਾਲ ਨੇਪਰੇ ਚੜਾਉਣ ਲਈ ਸਮੁੱਚਾ ਚੋਣ ਅਮਲਾ ਪਾਬੰਦ ਹੈ । ਸਾਰੀਆਂ ਪੋਲਿੰਗ ਪਾਰਟੀਆਂ 31 ਮਈ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ ਅਤੇ ਇਸੇ ਦਿਨ ਇਨ੍ਹਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ ਬੂਥਾਂ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪੋਲਿੰਗ ਸਟਾਫ ਦੇ ਨਾਲ ਨਾਲ ਵੋਟਰਾਂ ਨੂੰ ਕਿਸੇ ਤਰ੍ਹਾਂ ਦੀ ਮੁਸਕਲ ਨਾ ਆਵੇ ।

Advertisements

 ਡਾ ਪੱਲਵੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਸਮੁੱਚੇ ਚੋਣ ਅਮਲੇ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਨੂੰ ਕੋਈ ਸ਼ੰਕਾ ਹੈ ਤਾਂ ਉਸਦਾ ਨਿਵਾਰਨ ਜਰੂਰ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਗ਼ਲਤੀ ਦੀ ਕੋਈ ਗੁੰਜਾਇਸ਼ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਉਨ੍ਹਾਂ ਚੋਣ ਅਮਲੇ ਨੂੰ ਇਸ ਤਿਉਹਾਰ ਨੂੰ ਸਫਲ ਬਣਾਉਣ ਲਈ ਸ਼ੁਭਕਾਮਨਾਵਾਂ ਦਿਤੀਆਂ। ਸਿਖਲਾਈ ਦੌਰਾਨ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਇਡਿੰਗ ਅਫ਼ਸਰ ਤੇ ਪੋਲ ਅਫ਼ਸਰ ਵਜੋਂ ਪਾਰਟੀਆਂ ਬਣਾਕੇ ਅੱਜ ਦੂਜੀ ਰਿਹਰਸਲ ਮੌਕੇ ਹਰ ਮੈਂਬਰ ਦੀ ਜਿੰਮੇਵਾਰੀ, ਪ੍ਰੀਜਾਈਡਿੰਗ ਅਫ਼ਸਰ ਦੀ ਡਾਇਰੀ ਤੇ ਚੈਕਲਿਸਟ, ਈ.ਵੀ.ਐਮਜ਼ ਤੇ ਵੀ.ਵੀ.ਪੈਟ ਮਸ਼ੀਨਾਂ, 17-ਏ, 17-ਬੀ ਤੇ 17-ਸੀ ਫਾਰਮ, ਸੀਲਾਂ, ਟੈਗ, ਪੋਲਿੰਗ ਏਜੰਟਾਂ ਦੇ ਦਸਤਖ਼ਤ ਤੇ ਹੋਰ ਦਸਤਾਵੇਜਾਂ, ਮਤਦਾਨ ਲਈ ਜਰੂਰੀ ਹਦਾਇਤਾਂ ਅਤੇ ਵੋਟਾਂ ਲਈ ਜਰੂਰੀ ਸਮਾਨ ਆਦਿ ਬਾਰੇ ਵੀ ਮੁਕੰਮਲ ਸਿਖਲਾਈ ਦਿੱਤੀ ਗਈ ਹੈ।

ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਦੀ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਅਪਰਨਾ ਐਮ.ਬੀ ਅਤੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਦੀ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ.ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਅੱਜ ਚੋਣ ਅਮਲੇ ਨੇ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹ ਨਾਲ ਰਿਹਰਸਲ ਵਿੱਚ ਹਿੱਸਾ ਲਿਆ। ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਦੱਸਿਆ ਕਿ ਚੋਣ ਅਮਲੇ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਵੋਟਾਂ ਪੁਆਉਣ ਦਾ ਕਾਰਜ ਨਿਰਵਿਘਨਤਾ ਨਾਲ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

LEAVE A REPLY

Please enter your comment!
Please enter your name here