Sunday, October 18, 2026
Home Chandigarh ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ ਅਤੇ ਗੈਰ-ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਪੇਡ ਛੁੱਟੀ ਰਹੇਗੀ। ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਕਾਰਨ ਇਹ ਛੁੱਟੀ ਕੀਤੀ ਗਈ ਹੈ। ਇਸ ਦੌਰਾਨ 30 ਮਈ 2024 ਨੂੰ ਸ਼ਾਮ 6:00 ਵਜੇ ਤੋਂ 1 ਜੂਨ 2024 ਨੂੰ ਸ਼ਾਮ 6:00 ਵਜੇ ਤੱਕ ਅਤੇ 4 ਜੂਨ 2024 ਵੋਟਾਂ ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਸ਼ਰਾਬ ਦੇ ਠੇਕੇ ਬੰਦ ਰਹਿਣਗੇ।

Advertisements

ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ ਕਿ ਇਸ ਦੌਰਾਨ ਹੋਟਲਾਂ, ਰੈਸਟੋਰੈਂਟਾਂ ਅਤੇ ਪੱਬਾਂ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਇਸ ਸਮੇਂ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਸ਼ਰਾਬ ਦੇ ਭੰਡਾਰ ਤੇ ਸਖ਼ਤੀ ਨਾਲ ਕੰਟਰੋਲ ਕੀਤਾ ਜਾਵੇਗਾ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here