Tuesday, October 20, 2026
Home Latest 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ

18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ

ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਦਲੇਲ ਸਿੰਘ ਉਮਰ 18 ਸਾਲਾ ਵਾਸੀ ਪਿੰਡ ਖੀਵਾ ਖੁਰਦ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਖੀਵਾ ਖੁਰਦ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦਲੇਲ ਕਾਫੀ ਸਮੇਂ ਤੋਂ ਚਿੱਟੇ ਦੀ ਦਲਦਲ ਵਿੱਚ ਫਸਿਆ ਹੋਇਆ ਸੀ ਤੇ ਹੁਣ ਨਸ਼ੇ ਦੀ ਓਵਰਡੋਜ਼ ਕਾਰਨ ਉਸਦੀ ਮੌਤ ਹੋ ਗਈ।

Advertisements

ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਕਰੀਬ 200 ਨੌਜਵਾਨ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਹਨ। ਪਰ ਸਰਕਾਰ ਅਤੇ ਪ੍ਰਸ਼ਾਸਨ ਕੁੱਝ ਨਹੀਂ ਕਰ ਰਿਹਾ ਅਤੇ ਪੂਰਾ ਪਿੰਡ ਨਸ਼ੇ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੇ ਪਿੰਡ ਵਿੱਚ ਨਸ਼ਾ ਲਗਾਤਾਰ ਵੱਧ ਰਿਹਾ ਹੈ ਪਰ ਪ੍ਰਸ਼ਾਸਨ ਜਾਂ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਪਿੰਡ ਵਾਸੀਆਂ ਨੇ ਨਸ਼ਾ ਰੋਕਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here