Sunday, October 18, 2026
Home Chandigarh 3 ਦਿਨ ਠੇਕੇ ਰਹਿਣਗੇ ਬੰਦ, ਖੋਲਣ ਤੇ ਹੋਵੇਗੀ ਕਾਰਵਾਈ

3 ਦਿਨ ਠੇਕੇ ਰਹਿਣਗੇ ਬੰਦ, ਖੋਲਣ ਤੇ ਹੋਵੇਗੀ ਕਾਰਵਾਈ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ ਦੇ ਚਲਦਿਆਂ 1 ਜੂਨ ਨੂੰ ਪੂਰੇ ਪੰਜਾਬ ਵਿਚ ਛੁੱਟੀ ਐਲਾਨ ਕੀਤਾ ਗਿਆ ਹੈ। 1 ਜੂਨ ਨੂੰ ਸਰਕਾਰੀ, ਗੈਰ ਸਰਕਾਰੀ ਦਫ਼ਤਰ, ਬੈਂਕ, ਸੰਸਥਾਵਾਂ ਫੈਕਟਰੀਆ, ਦੁਕਾਨਾਂ ਅਤੇ ਠੇਕੇ ਬੰਦ ਰਹਿਣਗੇ। ਇਹ ਹੁਕਮ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹਨ। ਇਸ ਦੌਰਾਨ 30 ਮਈ 2024 ਨੂੰ ਸ਼ਾਮ 6:00 ਵਜੇ ਤੋਂ 1 ਜੂਨ 2024 ਨੂੰ ਸ਼ਾਮ 6:00 ਵਜੇ ਤੱਕ ਅਤੇ 4 ਜੂਨ 2024 ਵੋਟਾਂ ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਸ਼ਰਾਬ ਦੇ ਠੇਕੇ ਬੰਦ ਰਹਿਣਗੇ।

Advertisements

ਇਸ ਸਮੇਂ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਸ਼ਰਾਬ ਦੇ ਭੰਡਾਰ ਤੇ ਸਖ਼ਤੀ ਨਾਲ ਕੰਟਰੋਲ ਕੀਤਾ ਜਾਵੇਗਾ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here