![](https://www.thestellarnews.com/wp-content/uploads/2023/11/dasuya_heights-academy-copy.jpg)
ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜਾਣਕਾਰੀ ਅਨੁਸਾਰ, ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਹਨਾਂ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਲਈ ਅਪੀਲ ਕੀਤੀ ਹੈ। ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ ਸ਼ੱਕ ਹੈ ਕਿ ਉਨ੍ਹਾਂ ਨੂੰ ਕੋਈ ਗੰਭੀਰ ਬੀਮਾਰੀ ਹੈ।
![](https://www.thestellarnews.com/wp-content/uploads/2023/03/ad_hsp.jpg)
ਕੇਜਰੀਵਾਲ ਨੇ ਆਪਣੀ ਪਟੀਸ਼ਨ ‘ਚ ਕਿਹਾ, ‘ਮੇਰੀ ਗ੍ਰਿਫਤਾਰੀ ਤੋਂ ਬਾਅਦ ਮੇਰਾ ਭਾਰ 7 ਕਿਲੋ ਘਟ ਗਿਆ ਹੈ। ਮੇਰਾ ਕੀਟੋਨ ਪੱਧਰ ਉੱਚਾ ਹੈ। ਮੈਨੂੰ ਕਿਸੇ ਗੰਭੀਰ ਬਿਮਾਰੀ ਦੇ ਲੱਛਣ ਹੋ ਸਕਦੇ ਹਨ। ਸਿਹਤ ਦਾ ਹਵਾਲਾ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਟੈਸਟ ਕਰਵਾਉਣ ਲਈ 7 ਦਿਨ ਹੋਰ ਮੰਗੇ ਹਨ।
![](https://www.thestellarnews.com/wp-content/uploads/2023/11/hsp_heights-academy-copy.jpg)