ਮੰਤਰੀ ਬਲਕਾਰ ਸਿੰਘ ਦੀ ਕਥਿਤ ਇਤਰਾਜ਼ਯੋਗ ਵੀਡੀਓ ਵਾਇਰਲ, ਮਜੀਠੀਆ ਨੇ ਸੀਐੱਮ ਤੇ ਚੁੱਕੇ ਕਈ ਸਵਾਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਮੰਤਰੀ ਬਲਕਾਰ ਸਿੰਘ ਦੀ ਕਥਿਤ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੁੱਪੀ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਮਜੀਠੀਆ ਨੇ ਕਿਹਾ ਕਿ  ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਕੀ ਇਸ ਧਰਤੀ ਤੇ ਗੈਰ ਇਖ਼ਲਾਕੀ ਕੰਮ ਕਰਨ ਵਾਲੇ ਜਨਤਾ ਦੇ ਨੁਮਾਇੰਦੇ ਹੋ ਸਕਦੇ ਹਨ? ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਪੁੱਛਣਾ ਚਾਹੁੰਦਾ ਕਿ ਇਨਾਂ ਸਾਰੇ ਸਬੂਤਾਂ ਦੇ ਬਾਵਜੂਦ ਕਿਸੇ ਤੇ ਕਾਰਵਾਈ ਕਿਉਂ ਨਹੀਂ ਕਰ ਰਹੇ? ਉਹ ਸੂਬੇ ਦੇ ਮੁੱਖ ਮੰਤਰੀ ਹਨ ਕਿ ਪੰਜਾਬ ਦੀਆਂ ਧੀਆਂ ਭੈਣਾਂ ਦੀ ਇੱਜ਼ਤਾਂ ਦੀ ਰਾਖੀ ਉਹਨਾਂ ਦਾ ਫਰਜ਼ ਨਹੀਂ?

Advertisements

ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਬਲਕਾਰ ਸਿੰਘ ਨੂੰ ਬਚਾਉਣਾ ਚਾਹੁੰਦੇ ਨੇ ਕਿਉਂਕਿ ਬਲਕਾਰ ਸਿੰਘ ਲੋਕਲ ਬਾਡੀਜ਼ ਦਾ ਮਿਨਿਸਟਰ ਹੈ ਅਤੇ ਸਰਕਾਰ ਨੂੰ ਚੰਗਾ ਪੈਸਾ ਕਮਾ ਕੇ ਦੇ ਰਿਹਾ ਹੈ। ਜਿਸ ਕਰਕੇ ਇਹਦੇ ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਤੋਂ ਇਲਾਵਾ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਮੰਤਰੀ ਬਲਕਾਰ ਸਿੰਘ ਤੇ ਕਟਾਰੂਚੱਕ ਨੂੰ ਫੌਰਨ ਤੌਰ ਤੇ ਬਰਖਾਸਤ ਕਰਨ।  

LEAVE A REPLY

Please enter your comment!
Please enter your name here