30 ਮਈ ਨੂੰ ਸ਼ਾਮ 6 ਵਜੇ ਬੰਦ ਹੋਵੇਗਾ ਚੋਣ ਪ੍ਰਚਾਰ, ਕਿਸੇ ਕਿਸਮ ਦਾ ਜਲੂਸ, ਰੈਲੀ, ਸਮਾਗਮ, ਇਕੱਠ ਕਰਨ ’ਤੇ ਪਾਬੰਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਅਤੇ 130 ਵਿਚ ਕੀਤੀ ਗਈ ਵਿਵਸਥਾ ਅਨੁਸਾਰ ਚੋਣ ਪ੍ਰਚਾਰ, ਵੋਟਿੰਗ ਖ਼ਤਮ ਹੋਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਬੰਦ ਹੋਵੇਗਾ। ਉਨ੍ਹਾਂ ਦੱਸਿਆ ਕਿ 30 ਮਈ 2024 ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਖਤਮ ਹੋਣ ’ਤੇ ਕਿਸੇ ਕਿਸਮ ਦਾ ਜਲਸਾ-ਜਲੂਸ, ਕੋਈ ਰੈਲੀ, ਸਮਾਗਮ ਕਰਨ, ਕਿਸੇ ਕਿਸਮ ਦਾ ਇਕੱਠ ਕਰਨ ਦੇ ਨਾਲ ਚੋਣ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਚੋਣ ਪ੍ਰਚਾਰ ਖਤਮ ਹੋਣ ਉਪਰੰਤ ਚੋਣ ਲੜ੍ਹ ਰਹੇ ਉਮੀਦਵਾਰਾਂ ਦੇ ਹੱਕ ਵਿਚ ਕਿਸੇ ਕਿਸੇ ਕਿਸਮ ਦਾ ਜਲਸਾ-ਜਲੂਸ ਕੱਢਣ, ਕੋਈ ਰੈਲੀ ਅਤੇ ਸਮਾਗਮ ਕਰਨ, ਕਿਸੇ ਕਿਸਮ ਦਾ ਇਕੱਠ ਕਰਨ ਅਤੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਉਸ ਦੇ ਸਮਰਥਕ, ਰਿਸ਼ਤੇਦਾਰ ਅਤੇ ਉਨ੍ਹਾਂ ਨਾਲ ਹਮਦਰਦੀ ਰੱਖਣ ਵਾਲੇ ਵਿਅਕਤੀ ਜੋ ਲੋਕ ਸਭਾ ਹਲਕੇ ਵਿਚ ਪ੍ਰਚਾਰ ਕਰਨ ਲਈ ਆਏ ਹਨ ਅਤੇ ਇਸ ਲੋਕ ਸਭਾ ਹਲਕੇ ਦੇ ਵੋਟਰ ਨਹੀਂ ਹਨ, ਨੂੰ ਚੋਣ ਪ੍ਰਚਾਰ, ਮੁਹਿੰਮ ਖਤਮ ਹੋਣ ’ਤੇ ਜ਼ਿਲ੍ਹੇ ਦੀ ਹੱਦ ਤੋਂ ਬਾਹਰ ਜਾਣਾ ਜ਼ਰੂਰੀ ਹੋਵੇਗਾ।

Advertisements

ਜ਼ਿਲ੍ਹਾ ਮੈਜਿਸਟਰੇਟ ਨੇ ਇਸ ਦੇ ਮੱਦੇਨਜ਼ਰ ਫ਼ੌਜਦਾਰੀ ਸੰਘਤਾ 1973 (1974 ਦਾ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਚੋਣ ਲੜ੍ਹ ਰਹੇ ਉਮੀਦਵਾਰਾਂ ਦੇ ਹੱਕ ਵਿਚ ਕਿਸੇ ਕਿਸਮ ਦਾ ਜਲਸਾ, ਜਲੂਸ ਕੱਢਣ, ਕੋਈ ਰੈਲੀ ਅਤੇ ਸਮਾਗਮ ਕਰਨ, ਇਕੱਠ ਕਰਨ ਅਤੇ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਇਕੱਠੇ ਚੱਲਣ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਘਰ-ਘਰ ਜਾ ਕੇ ਚੋਣ ਪ੍ਰਚਾਰ ਨੂੰ ਜਾਰੀ ਰੱਖਣ ’ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਆਏ ਬਾਹਰੀ ਵਿਅਕਤੀਆਂ/ਰਿਸ਼ਤੇਦਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ, ਜੋ ਕਿ ਸਬੰਧਤ ਲੋਕ ਸਭਾ ਹਲਕੇ ਦੇ ਵੋਟਰ ਨਹੀਂ ਹਨ। ਉਹ 30 ਮਈ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਖ਼ਤਮ ਹੋਣ ਦੇ ਤੁਰੰਤ ਬਾਅਦ ਜ਼ਿਲ੍ਹੇ ਤੋਂ ਬਾਹਰ ਚਲੇ ਜਾਣ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਹੁਕਮ 30 ਮਈ ਸ਼ਾਮ 6 ਵਜੇ ਤੋਂ 2 ਜੂਨ ਸ਼ਾਮ 6 ਵਜੇ ਤੱਕ ਜ਼ਿਲ੍ਹੇ ਦੀ ਹੱਦ ਅੰਦਰ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ..

LEAVE A REPLY

Please enter your comment!
Please enter your name here