
ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਵਿੱਚ ਪੀਆਰਟੀਸੀ ਦੇ ਮੁਲਾਜ਼ਮ ਦੀ ਗਰਮੀ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪੀਆਰਟੀਸੀ ਡਿੱਪੂ ਵਿੱਚ ਮਿਸਤਰੀ ਦਾ ਕੰਮ ਕਰਦਾ ਸੀ ਤੇ ਪਟਿਆਲਾ ਵਿੱਚ ਪੀਆਰਟੀਸੀ ਦੀ ਬੱਸ ਦੀ ਮੁਰੰਮਤ ਕਰਕੇ ਵਾਪਸ ਆ ਰਿਹਾ ਸੀ ਤੇ ਅਚਾਨਕ ਉਸਦੀ ਤਬੀਅਤ ਵਿਗੜ ਗਈ।

ਜਿਸ ਕਾਰਨ ਉਸਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪੀਆਰਟੀਸੀ ਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉੱਥੇ ਹੀ ਦੂਜੇ ਪਾਸੇ ਪੀਆਰਟੀਸੀ ਮੈਨੇਜਮੈਂਟ ਦੇ ਨਾਲ ਯੂਨੀਅਨ ਦੀ ਬੈਠਕ ਵੀ ਹੋਈ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਕਾਰਨ ਉਹਨਾਂ ਨੇ ਰੋਸ ਵਜੋਂ ਬਰਨਾਲਾ ਡਿੱਪੂ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ।












