
ਸ਼੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼)। ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਰਹੂੜੀਆ ਵਾਲੀ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ ਉਮਰ 23 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਨੌਜਵਾਨਾਂ ਵੱਲੋ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਪੱਥਰ ਦੀ ਫੈਕਟਰੀ ਵਿੱਚ ਕੰਮ ਕਰਦਾ ਸੀ ਤੇ ਜਦੋਂ ਉਹ ਕੰਮ ਤੋਂ ਘਰ ਵਾਪਸ ਆਇਆ ਤਾਂ ਉਹ ਕਿਸੇ ਕੰਮ ਲਈ ਬਾਹਰ ਚੱਲਾ ਗਿਆ ਤੇ ਉੱਥੇ ਕੁੱਝ ਪਿੰਡ ਦੇ ਨੌਜ਼ਵਾਨਾਂ ਨੇ ਉਸਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












