
ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੇ ਮਾਨੇਸਰ ਇਲਾਕੇ ਵਿੱਚ ਸਥਿਤ ਕੱਪੜਾ ਨਿਰਮਾਣ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਈਐਮਟੀ ਮਾਨੇਸਰ ਦੇ ਵਿੱਚ ਸਥਿਤ ਕੱਪੜਾ ਨਿਰਮਾਣ ਫੈਕਟਰੀ ਦੀ ਹੇਠਲੀ ਮੰਜ਼ਿਲ ਵਿੱਚ ਸ਼ਾਮ ਕਰੀਬ 6 ਵਜੇ ਅੱਗ ਲੱਗ ਗਈ ਤੇ ਅੱਗ ਇੰਨੀ ਜ਼ਬਰਦਸਤ ਸੀ ਕਿ ਅੱਗ ਨੇ ਜਲਦੀ ਹੀ ਤਿੰਨੋਂ ਮੰਜ਼ਿਲਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਕਰੀਬ 1 ਘੰਟੇ ਦੀ ਮੁੱਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।












