
ਅਬੋਹਰ (ਦ ਸਟੈਲਰ ਨਿਊਜ਼)। ਅਬੋਹਰ ਵਿੱਚ ਤਿੰਨ ਬੱਚਿਆਂ ਦੇ ਪਿਤਾ ਨੇ ਆਪਣੀ ਪਤਨੀ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਵਿੱਕੀ ਵਾਸੀ ਆਰੀਆ ਨਗਰੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿੱਕੀ ਦੀ ਪਤਨੀ ਸ਼ਾਲੂ ਜੋ ਕਿ ਉਸਦੇ ਨਾਲ ਲੜਾਈ-ਝਗੜਾ ਕਰਦੀ ਰਹਿੰਦੀ ਸੀ ਤੇ ਬੀਤੇ ਦਿਨ ਵੀ ਉਸਦੀ ਪਤਨੀ ਨੇ ਕਿਸੇ ਗੱਲ ਨੂੰ ਲੈ ਕੇ ਉਸ ਨਾਲ ਝਗੜਾ ਕਰ ਲਿਆ ਜਿਸਤੋਂ ਬਾਅਦ ਉਹ ਬੱਚਿਆਂ ਨੂੰ ਲੈ ਕੇ ਆਪਣੇ ਪੇਕੇ ਘਰ ਚੱਲ ਗਈ।

ਵਿੱਕੀ ਦੀ ਮਾਂ ਨੇ ਦੱਸਿਆ ਕਿ ਸ਼ਾਲੂ ਵਿੱਕੀ ਨੂੰ ਧਮਕੀਆਂ ਵੀ ਦਿੰਦੀ ਸੀ ਤੇ ਇਸਤੋਂ ਦੁੱਖੀ ਹੋ ਕੇ ਵਿੱਕੀ ਨੇ ਘਰ ਵਿੱਚ ਰੱਖੀ ਜ਼ਹਿਰੀਲੀ ਚੀਜ਼ ਖਾ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਪੁਲਿਸ ਨੇ ਉਸਦੀ ਪਤਨੀ ਸ਼ਾਲੂ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।











