
ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਕਰਨਾਲ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਵਾਸ਼ਿੰਗਟਨ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਰਾਹੁਲ ਉਮਰ 23 ਸਾਲਾਂ ਵਾਸੀ ਪਿੰਡ ਬਲਦੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਾਰਸਲ ਡਿਲੀਵਰੀ ਦਾ ਕੰਮ ਕਰਦਾ ਸੀ ਤੇ ਜਦੋ ਉਹ ਕੰਮ ਤੇ ਜਾ ਰਿਹਾ ਸੀ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

ਜਾਣਕਾਰੀ ਦਿੰਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ 8 ਮਹੀਨੇ ਪਹਿਲਾਂ ਹੀ ਡੌਂਕੀ ਲਗਾਂ ਕੇ ਉਹ ਅਮਰੀਕਾ ਗਿਆ ਸੀ ਤੇ ਕਰੀਬ ਦੋ ਮਹੀਨੇ ਪਹਿਲਾਂ ਹੀ ਉਸਨੂੰ ਵਾਸ਼ਿੰਗਟਨ ਵਿੱਚ ਪਾਰਸਲ ਡਿਲੀਵਰ ਕਰਨ ਦੀ ਨੌਕਰੀ ਮਿਲੀ ਸੀ। ਰਾਹੁਲ ਦੇ ਪਿਤਾ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ ਤੇ ਲਾਸ਼ ਨੂੰ ਭਾਰਤ ਲਿਆਉਣ ਵਿੱਚ ਉਹਨਾਂ ਦੀ ਮੱਦਦ ਕੀਤੀ ਜਾਵੇ।











