
ਗੁਜਰਾਤ (ਦ ਸਟੈਲਰ ਨਿਊਜ਼)। ਗੁਜਰਾਤ ਦੇ ਅਰਾਵਲੀ ਵਿੱਚ ਮੋਦਾਸਾ-ਮਾਲਪੁਰ ਹਾਈਵੇ ਤੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਬੱਸਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਤੇ 3 ਯਾਤਰੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ ਹਨ।

ਜਾਣਕਾਰੀ ਮੁਤਾਬਕ ਹਾਦਸੇ ਵਿੱਚ ਦੋਵੇਂ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਰਾਹਗੀਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਪੁਲਿਸ ਨੇ ਮੌਕੇ ਪਹੁੰਚ ਕੇ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਜ਼ਖ਼ਮੀਆਂ ਨੂੰ ਹਸਪਤਾਲਾਂ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।












