Friday, October 23, 2026
Home Politics ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ਼ ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ਼ ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਬਸਪਾ ਦੀ ਟਿਕਟ ‘ਤੇ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਖਿਲਾਫ ਮਾਮਲਾ ਦਰਜ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਵਿਧਾਨ ਸਭਾ ਹਲਕਾ ਗੁਰੁਹਰਸਹਾਏ ਅਧੀਨ ਆਉਂਦੇ ਪਿੰਡ ਜੀਵਾਂ ਅਰਾਈ ਵਿਖੇ ਵੋਟ ਪਾਉਣ ਸਮੇਂ ਈਵੀਐਮ ਮਸ਼ੀਨ ਦੀ ਵੀਡੀਓ ਬਣਾਉਣ ਅਤੇ ਉਸ ਨੂੰ ਜਨਤਕ ਕਰਨ ਦੇ ਦੋਸ਼ ਹੇਠ ਥਾਣਾ ਗੁਰੂਹਰਸਹਾਏ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

Advertisements

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਰਿਟਰਨਿੰਗ ਅਫਸਰ-ਕਮ- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸੋਸ਼ਲ ਮੀਡੀਆ ‘ਤੇ ਇਸ ਮਾਮਲੇ ਦੇ ਨਸ਼ਰ ਹੋਣ ਤੋਂ ਬਾਅਦ ਤੁਰੰਤ ਐਕਸ਼ਨ ਲੈ ਕੇ ਸੁਰਿੰਦਰ ਸਿੰਘ ਕੰਬੋਜ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਵਾਇਆ।

LEAVE A REPLY

Please enter your comment!
Please enter your name here