
ਅਮਰੀਕਾ (ਦ ਸਟੈਲਰ ਨਿਊਜ਼)। ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਭਾਰਤੀ ਵਿਦਿਆਰਥਣ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਿਤੀਸ਼ਾ ਕੰਦੂਲਾ ਜੋ ਕਿ 28 ਮਈ ਤੋਂ ਲਾਪਤਾ ਹੈ। ਪੁਲਿਸ ਮੁਤਾਬਕ ਨਿਤੀਸ਼ਾ ਨੂੰ ਆਖਰੀ ਵਾਰ ਲਾਸ ਏਂਜਲਸ ਵਿਚ ਦੇਖਿਆ ਗਿਆ ਸੀ ਅਤੇ 30 ਮਈ ਨੂੰ ਲਾਪਤਾ ਹੋਣ ਦੀ ਰਿਪੋਰਟ ਕੀਤੀ ਗਈ ਸੀ। ਪੁਲਿਸ ਨੇ ਵਿਦਿਆਰਥਣ ਦੀ ਭਾਲ ਲਈ ਇੱਕ ਨੰਬਰ (909) 537-5165 ਵੀ ਜਾਰੀ ਕੀਤਾ ਹੈ।

ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਨਿਤੀਸ਼ਾ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਇਸ ਨੰਬਰ ਤੇ ਕਾਲ ਕਰਕੇ ਸੂਚਨਾ ਦਿੱਤੀ ਜਾਵੇ। ਜਾਣਕਾਰੀ ਮੁਤਾਬਕ ਸਾਲ 2024 ਵਿੱਚ ਸੱਤ ਭਾਰਤੀ ਅਤੇ ਭਾਰਤੀ ਮੂਲ ਦੇ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਭਾਰਤੀ ਵਿਦਿਆਰਥੀਆਂ ਤੇ ਲਗਾਤਾਰ ਹਮਲਿਆਂ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਜਿਸ ਕਾਰਨ ਉੱਥੇ ਰਹਿੰਦੇ ਭਾਰਤੀ ਭਾਈਚਾਰੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ।












