
ਜਲੰਧਰ (ਦ ਸਟੈਲਰ ਨਿਊਜ਼)। ਲੋਕਸਭਾ ਚੋਣਾਂ ਦੇ ਨਤੀਜੇ ਜਲੰਧਰ ਤੋਂ ਸਭ ਤੋਂ ਪਹਿਲਾ ਸਾਹਮਣੇ ਆਏ ਹਨ। ਜਲੰਧਰ ਵਿੱਚ ਕਾਂਗਰਸੀ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 1, 75,993 ਵੋਟਾਂ ਨਾਲ ਹਰਾਇਆ ਹੈ। ਅਨੁਸੂਚਿਤ ਜਾਤੀ ਲਈ ਰਾਖਵੀਂ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੇ ਵੀ ਚੋਣ ਲੜੀ ਸੀ।

ਇਨ੍ਹਾਂ ਵਿੱਚ ਭਾਜਪਾ ਤੋਂ ਸੁਸ਼ੀਲ ਕੁਮਾਰ ਰਿੰਕੂ, ਕਾਂਗਰਸ ਦੀ ਟਿਕਟ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਪੀਆਈ-ਐਮ ਤੋਂ ਮਾਸਟਰ ਪੁਰਸ਼ੋਤਮ ਲਾਲ, ਆਮ ਆਦਮੀ ਪਾਰਟੀ ਤੋਂ ਪਵਨ ਕੁਮਾਰ ਟੀਨੂੰ, ਬਹੁਜਨ ਸਮਾਜ ਪਾਰਟੀ ਤੋਂ ਬਲਵਿੰਦਰ ਕੁਮਾਰ, ਸ਼੍ਰੋਮਣੀ ਅਕਾਲੀ ਦਲ ਤੋਂ ਮਹਿੰਦਰ ਸਿੰਘ ਕੇ.ਪੀ ਮੈਦਾਨ ਵਿੱਚ ਉਤਾਰਿਆ। ਚੰਨੀ 3,84,280 ਵੋਟਾਂ ਨਾਲ ਅੱਗੇ ਸਨ। ਉਨ੍ਹਾਂ ਤੋਂ ਬਾਅਦ ਭਾਜਪਾ ਦੇ ਰਿੰਕੂ 2,12,190 ਵੋਟਾਂ ਨਾਲ ਦੂਜੇ ਨੰਬਰ ਤੇ ਰਹੇ। ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ 2,05,397 ਵੋਟਾਂ ਨਾਲ ਦੂਜੇ ਅਤੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਮਹਿੰਦਰ ਸਿੰਘ ਕੇਪੀ 66,612 ਵੋਟਾਂ ਨਾਲ ਦੂਜੇ ਸਥਾਨ ਤੇ ਰਹੇ।











