Tuesday, October 27, 2026
Home Latest ਸੰਗਰੂਰ ਤੋਂ ‘ਆਪ’ ਉਮੀਦਵਾਰ ਮੀਤ ਹੇਅਰ ਨੇ ਵੱਡੀ ਲੀਡ ਨਾਲ ਹਾਸਲ ਕੀਤੀ...

ਸੰਗਰੂਰ ਤੋਂ ‘ਆਪ’ ਉਮੀਦਵਾਰ ਮੀਤ ਹੇਅਰ ਨੇ ਵੱਡੀ ਲੀਡ ਨਾਲ ਹਾਸਲ ਕੀਤੀ ਜਿੱਤ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਿੱਤ ਹਾਸਲ ਕੀਤੀ ਹੈ। ਮੀਤ ਹੇਅਰ ਨੇ 3,60,933 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ‘ਆਪ’ ਦੇ ਗੁਰਮੀਤ ਸਿੰਘ ਮੀਤ ਹੇਅਰ ਨੂੰ 360933 ਵੋਟਾਂ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 189384 ਵੋਟਾਂ , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ ਸਿਮਰਨਜੀਤ ਸਿੰਘ ਮਾਨ ਨੂੰ 185960 ਵੋਟਾਂ ,ਭਾਜਪਾ ਦੇ ਅਰਵਿੰਦ ਖੰਨਾ ਨੂੰ 127659 ਵੋਟਾਂ ਅਤੇ ਅਕਾਲੀ ਦਲ ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 62019 ਵੋਟਾਂ ਮਿਲੀਆਂ ਹਨ। 

Advertisements

LEAVE A REPLY

Please enter your comment!
Please enter your name here