Sunday, October 25, 2026
Home Chandigarh ਪੰਜਾਬ ਵਿੱਚ ਸੱਭ ਤੋ ਵੱਡੀ ਲੀਡ ਦੇ ਨਾਲ ਜਿੱਤਿਆ ਅੰਮ੍ਰਿਤਪਾਲ, ਦੂਜੇ ਨੰਬਰ...

ਪੰਜਾਬ ਵਿੱਚ ਸੱਭ ਤੋ ਵੱਡੀ ਲੀਡ ਦੇ ਨਾਲ ਜਿੱਤਿਆ ਅੰਮ੍ਰਿਤਪਾਲ, ਦੂਜੇ ਨੰਬਰ ਤੇ ਰਹੇ ਚੰਨੀ..

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਨੂੰ ਸਭ ਤੋਂ ਵੱਡੀ ਬਹੁਮਤ ਮਿਲੀ ਹੈ। ਕਾਂਗਰਸ ਨੇ 7 ਸੀਟਾਂ ਜਿੱਤੀਆਂ ਹਨ ਅਤੇ ਆਮ ਆਦਮੀ ਪਾਰਟੀ 3 ਸੀਟਾਂ ਨਾਲ ਦੂਜੇ ਨੰਬਰ ‘ਤੇ ਰਹੀ ਹੈ ਜਦਕਿ ਭਾਜਪਾ ਨੂੰ ਸੂਬੇ ‘ਚ ਇਕ ਵੀ ਸੀਟ ਨਹੀਂ ਮਿਲੀ ਅਤੇ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 1 ਸੀਟ ਮਿਲੀ ਹੈ। ਸਭ ਤੋਂ ਵੱਧ ਖਡੂਰ ਸਾਹਿਬ ਅਤੇ ਫਰੀਦਕੋਟ ਹਲਕੇ ਵਿੱਚੋ ਉਮੀਦਵਾਰਾ ਨੇ ਵੱਡੀ ਲੀਡ ਦੇ ਨਾਲ ਜਿੱਤ ਕੇ ਰਿਕਾਰਡ ਬਣਾਇਆ ਹੈ। ਇਥੋਂ 2 ਆਜ਼ਾਦ ਉਮੀਦਵਾਰਾਂ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ।

Advertisements

ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਚ ਬੈਠੇ ਹੀ 197120 ਵੋਟਾਂ ਨਾਲ ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ ਮਾਤ ਦਿੱਤੀ। ਖਡੂਰ ਸਾਹਿਬ ਤੋਂ ਕੈਬਿਨੇਟ ਮੰਤਰੀ ਲਾਲਜੀਤ ਭੁੱਲਰ ਤੀਜੇ ਨੰਬਰ ਤੇ ਰਹੇ, ਉਨ੍ਹਾਂ ਨੂੰ ਸਿਰਫ 194836 ਵੋਟਾਂ ਪਈਆਂ। ਸੂਬੇ ਵਿਚ ਸੱਤਾ ਧਿਰ ਆਮ ਆਦਮੀ ਪਾਰਟੀ ਦੇ 4 ਮੰਤਰੀ ਬੁਰੀ ਤਰ੍ਹਾਂ ਹਾਰੇ। ਪੰਜਾਬ ਵਿੱਚ ਸੱਭ ਤੋ ਵੱਡੀ ਲੀਡ ਦੇ ਨਾਲ ਅੰਮ੍ਰਿਤਪਾਲ ਨੇ ਜਿੱਤ ਹਾਸਿਲ ਕੀਤੀ ਅਤੇ ਇਸਤੋ ਇਲਾਵਾ ਦੂਜੇ ਨੰਬਰ ਤੇ ਚਰਨਜੀਤ ਸਿੰਘ ਚੰਨੀ ਨੇ ਸੱਭ ਤੋ ਵੱਧ ਵੋਟਾਂ ਲੈ ਕੇ ਜਿੱਤ ਹਾਸਿਲ ਕੀਤੀ।

LEAVE A REPLY

Please enter your comment!
Please enter your name here