Friday, October 30, 2026
Home Latest ਵਿਆਹ ਦੀਆਂ ਤਿਆਰੀਆਂ ਕਰ ਰਹੇ ਦੋ ਨੌਜ਼ਵਾਨਾਂ ਦੀ ਸੜਕ ਹਾਦਸੇ ਦੌਰਾਨ ਹੋਈ...

ਵਿਆਹ ਦੀਆਂ ਤਿਆਰੀਆਂ ਕਰ ਰਹੇ ਦੋ ਨੌਜ਼ਵਾਨਾਂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਸਮਰਾਲਾ (ਦ ਸਟੈਲਰ ਨਿਊਜ਼)। ਸਮਰਾਲਾ ਵਿੱਚ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਹਿਚਾਣ ਹਰਸ਼ਦੀਪ ਸਿੰਘ ਉਮਰ 24 ਸਾਲਾਂ ਵਾਸੀ ਸੈਂਸੋਵਾਲ ਕਲਾਂ ਤੇ ਗੁਰਵਿੰਦਰ ਸਿੰਘ ਉਮਰ 20 ਸਾਲਾਂ ਉਰਫ਼ ਰਵੀ ਵਾਸੀ ਰਹੀਮਾਬਾਦ ਖੁਰਦ ਵਜੋਂ ਹੋਈ। ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤੇ ਅਚਾਨਕ ਉਸਦੀ ਤੇ ਉਸਦੇ ਦੋਸਤ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

Advertisements

ਦੋਵਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਫਿਲਹਾਲ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਅਣਪਛਾਤੇ ਵਾਹਨ ਖ਼ਿਲਾਫ਼ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here