
ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਹੁਸ਼ਿਆਰਪੁਰ ਦੇ ਦਸੂਹਾ ਵਿੱਚ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਤੇ ਤਿੰਨ ਵਾਹਨਾਂ ਦੇ ਆਪਸ ਵਿੱਚ ਟਕਰਾਉਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਹਾਦਸੇ ਵਿੱਚ 1 ਵਾਹਨ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦਸੂਹਾ ਸਥਿਤ ਰਿਲਾਇੰਸ ਪੰਪ ਨੇੜੇ ਗਲਤ ਸਾਈਡ ਤੋਂ ਆ ਰਹੇ ਇੱਕ ਟਰੱਕ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਇਸ ਕਾਰਨ ਇਕ ਤੋਂ ਬਾਅਦ ਇਕ ਪਿਕਅੱਪ ਗੱਡੀ ਵੀ ਉਨ੍ਹਾਂ ਨਾਲ ਟਕਰਾ ਗਈ।

ਹਾਦਸੇ ਤੋਂ ਬਾਅਦ ਦਸੂਹਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਦੇ ਵਿਚਕਾਰ ਫਸੇ ਡ੍ਰਾਈਵਰ ਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ। ਦਸੂਹਾ ਦੇ ਐਸਐਚਓ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਨੈਸ਼ਨਲ ਹਾਈਵੇ ਤੇ ਗਲਤ ਸਾਈਡ ਤੋਂ ਆ ਰਹੇ ਇੱਕ ਟਰੱਕ ਕਾਰਨ ਵਾਪਰਿਆ। ਗਲਤ ਸਾਈਡ ਤੋਂ ਆ ਰਹੇ ਟਰੱਕ ਚਾਲਕ ਕੁਲਵੰਤ ਸਿੰਘ ਜੋ ਫਤਿਹਗੜ੍ਹ ਤੋਂ ਜੰਮੂ ਨੂੰ ਜਾ ਰਿਹਾ ਸੀ, ਨੂੰ ਪੁਲਿਸ ਨੇ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ਼ ਕਰ ਲਿਆ ਗਿਆ ਹੈ ਅਤੇ ਆਰੋਪੀ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।











