
ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਬੱਸ ਸਟੈਂਡ ਤੇ ਸਥਿਤ ਐਕਸਿਸ ਬੈਂਕ ਦੇ ਏਟੀਐਮ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਪੂਰੇ ਏਟੀਐਮ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਤੇ ਏਟੀਐਮ ਮਸ਼ੀਨ ਸੜ ਕੇ ਸੁਆਹ ਹੋ ਗਈ।

ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।











