Monday, October 19, 2026
Home Chandigarh ਕੰਗਨਾ ਰਣੌਤ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ ਤੇ ਬਿਮਾਰ ਮਾਨਸਿਕਤਾ ਦਾ...

ਕੰਗਨਾ ਰਣੌਤ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ ਤੇ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ: ਹਰਜਿੰਦਰ ਧਾਮੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਬਾਲੀਵੁੱਡ ਅਭਿਨੇਤਰੀ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਤੇ ਸੀਆਈਐਸਐਫ ਦੀ ਇੱਕ ਮਹਿਲਾ ਕਰਮਚਾਰੀ ਵੱਲੋ ਥੱਪੜ ਮਾਰਨ ਦੀ ਘਟਨਾ ਕਾਫੀ ਚਰਚਾਵਾ ਦਾ ਵਿਸ਼ਾ ਬਣੀ ਹੋਈ ਹੈ। ਇਸ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਉਣਾ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੰਗਨਾ ਦਾ ਇਹ ਬਿਆਨ ਕਿ ਪੰਜਾਬ ‘ਚ ਅੱਤਵਾਦ ਵੱਧ ਰਿਹਾ ਹੈ, ਉਸਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ।

Advertisements

ਜਦਕਿ ਸੱਚਾਈ ਇਹ ਹੈ ਕਿ ਉਨ੍ਹਾਂ ਦੇ ਆਪਣੇ ਬੋਲਾਂ ਰਾਹੀਂ ਫੈਲਾਇਆ ਜਾ ਰਿਹਾ ਅੱਤਵਾਦ ਦੇਸ਼ ਦੇ ਵਾਤਾਵਰਣ ਨੂੰ ਦੂਸ਼ਿਤ ਕਰ ਰਿਹਾ ਹੈ। ਧਾਮੀ ਨੇ ਕਿਹਾ ਕਿ ਇਤਿਹਾਸ ਨੂੰ ਭੁਲਾ ਕੇ ਸਿਰਫ਼ ਲੋਕਪ੍ਰਿਅ ਬਣਨ ਲਈ ਲੋਕਾਂ ਦੀ ਆਪਸੀ ਸਾਂਝ ਨੂੰ ਨਜ਼ਰਅੰਦਾਜ਼ ਕਰਨਾ ਦੇਸ਼ ਲਈ ਠੀਕ ਨਹੀਂ ਹੈ। ਕੰਗਨਾ ਜਾਣਬੁੱਝ ਕੇ ਇਸ ਰਾਹ ‘ਤੇ ਚੱਲ ਰਹੀ ਹੈ। ਭਾਜਪਾ ਦੇ ਪ੍ਰਮੁੱਖ ਨੇਤਾਵਾਂ ਨੂੰ ਅਪੀਲ ਹੈ ਕਿ ਉਹ ਕੰਗਨਾ ਨੂੰ ਸੰਜਮ ਤੇ ਨੈਤਿਕ ਕਦਰਾਂ-ਕੀਮਤਾਂ ਦਾ ਪਾਠ ਪੜ੍ਹਾਉਣ।

LEAVE A REPLY

Please enter your comment!
Please enter your name here