Monday, October 19, 2026
Home Latest ਵਿਧਾਇਕ ਸ਼ੇਰੋਵਾਲੀਆ ਦੇ ਭਤੀਜੇ ਦੀ ਕੈਨੇਡਾ ਸੜਕ ਹਾਦਸੇ ਦੌਰਾਨ ਹੋਈ ਮੌਤ

ਵਿਧਾਇਕ ਸ਼ੇਰੋਵਾਲੀਆ ਦੇ ਭਤੀਜੇ ਦੀ ਕੈਨੇਡਾ ਸੜਕ ਹਾਦਸੇ ਦੌਰਾਨ ਹੋਈ ਮੌਤ

ਸ਼ਾਹਕੋਟ (ਦ ਸਟੈਲਰ ਨਿਊਜ਼)। ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਤੇ ਸੀਨੀਅਰ ਕਾਂਗਰਸੀ ਆਗੂ ਅਜਮੇਰ ਸਿੰਘ ਖਹਿਰਾ ਦੇ ਲੜਕੇ ਦੀ ਕੈਨੇਡਾ ਦੇ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਜਸਮੇਰ ਸਿੰਘ ਖਹਿਰਾ ਉਮਰ 36 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਮੇਰ ਖਹਿਰਾ ਦੀ ਪਤਨੀ ਤੇ ਬੱਚੇ ਇੰਡਿਆ ਆਏ ਹੋਏ ਸਨ, ਜੋ ਵਾਪਸ ਕੈਨੇਡਾ ਜਾਣ ਲਈ ਦਿੱਲੀ ਏਅਰਪੋਰਟ ਤੇ ਪਹੁੰਚੇ ਤਾਂ ਉਨ੍ਹਾਂ ਨੂੰ ਇਹ ਦੁੱਖ ਭਰੀ ਖ਼ਬਰ ਮਿਲ ਗਈ ਤੇ ਉਨ੍ਹਾਂ ਨੂੰ ਦਿੱਲੀ ਏਅਰਪੋਰਟ ਤੋਂ ਵਾਪਸ ਘਰ ਪਰਤਣਾ ਪਿਆ।

Advertisements

ਜਸਮੇਰ ਖਹਿਰਾ ਦਾ ਅੰਤਿਮ ਸੰਸਕਾਰ ਸਾਹਲਾ ਨਗਰ ਮਲਸੀਆਂ ਵਿੱਚ ਕੀਤਾ ਜਾਵੇਗਾ ਤੇ ਉਸਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਸਮੇਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here