ਫਰਜ਼ੀ ਪੁਲਿਸ ਮੁਕਾਬਲੇ ਦੇ ਮਾਮਲੇ ਵਿੱਚ ਸਾਬਕਾ ਡੀਆਈਜੀ ਨੂੰ 7 ਸਾਲ ਦੀ ਕੈਦ, ਸੇਵਾਮੁਕਤ ਡੀਐਸਪੀ ਨੂੰ ਉਮਰ ਕੈਦ

ਮੋਹਾਲੀ (ਦ ਸੈਟਲਰ ਨਿਊਜ਼)। ਪੰਜਾਬ ਦੇ ਤਰਨਤਾਰਨ ਵਿੱਚ 31 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਹੀ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸੁਣਵਾਈ ਦੌਰਾਨ ਹੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਪਾਈ ਗਈ।

Advertisements

ਇਸ ਕੇਸ ਵਿੱਚ ਨਾਮਜ਼ਦ ਤਿੰਨ ਪੁਲਿਸ ਮੁਲਾਜ਼ਮਾਂ ਅਰਜੁਨ ਸਿੰਘ, ਦਵਿੰਦਰ ਸਿੰਘ ਅਤੇ ਬਲਬੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਕੇਸ ਦੀ ਪੈਰਵੀਂ ਕਰ ਰਹੇ ਵਕੀਲ ਸਰਬਜੀਤ ਸਿੰਘ ਵੇਰਕਾ, ਪੁਸ਼ਪਿੰਦਰ ਸਿੰਘ ਨੱਤ ਅਤੇ ਜਗਜੀਤ ਸਿੰਘ ਬਾਜਵਾ ਨੇ ਦੱਸਿਆ ਕਿ 22 ਜੂਨ, 1993 ਨੂੰ ਤਰਨ ਤਾਰਨ ਪੁਲਿਸ ਨੇ ਜੰਡਾਲਾ ਰੋਡ ਤਰਨ ਤਾਰਨ ਤੋਂ ਹਿੰਦੂ ਪਰਿਵਾਰ ਨਾਲ ਸਬੰਧਤ ਚਮਨ ਲਾਲ ਅਤੇ ਉਸ ਦੇ ਤਿੰਨ ਪੁੱਤਰਾਂ ਗੁਲਸ਼ਨ ਕੁਮਾਰ, ਪ੍ਰਵੀਨ ਕੁਮਾਰ ਅਤੇ ਬੌਬੀ ਨੂੰ ਘਰੋਂ ਚੁੱਕ ਕੇ ਤਰਨ ਤਾਰਨ ਸਿਟੀ ਥਾਣਾ ਦੀ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ। ਤਿੰਨ ਦਿਨਾਂ ਬਾਅਦ 26 ਜੂਨ ਨੂੰ ਚਮਨ ਲਾਲ ਅਤੇ ਉਸ ਦੇ ਦੋ ਪੁੱਤਰਾਂ ਪ੍ਰਵੀਨ ਕੁਮਾਰ ਤੇ ਬੌਬੀ ਨੂੰ ਰਿਹਾਅ ਕਰ ਦਿੱਤਾ ਪਰ ਗੁਲਸ਼ਨ ਕੁਮਾਰ ਨੂੰ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ। ਦੱਸ ਦਈਏ ਕਿ ਪੁਲਿਸ ਨੇ ਇਸ ਫਰਜ਼ੀ ਮੁਕਾਬਲੇ ਵਿੱਚ ਗੁਲਸ਼ਨ ਨੂੰ ਮਾਰ ਦਿੱਤਾ ਸੀ ਜਿਸ ਤੋਂ ਬਾਅਦ ਪਾਰਿਵਾਰਿਕ ਮੈਂਬਰਾਂ ਨੂੰ ਉਸਦੀ ਲਾਸ਼ ਤੱਕ ਵੀ ਨਹੀਂ ਦਿੱਤੀ ਗਈ ਸੀ।

LEAVE A REPLY

Please enter your comment!
Please enter your name here