Monday, October 19, 2026
Home Latest ਕਾਂਗਰਸੀ ਯੂਥ ਆਗੂ ਇੰਦਰਜੀਤ ਕਾਕੂ ਦੇ ਭਤੀਜੇ ਦੀ ਝੀਲ ‘ਚੋਂ ਮਿਲੀ ਲਾਸ਼,...

ਕਾਂਗਰਸੀ ਯੂਥ ਆਗੂ ਇੰਦਰਜੀਤ ਕਾਕੂ ਦੇ ਭਤੀਜੇ ਦੀ ਝੀਲ ‘ਚੋਂ ਮਿਲੀ ਲਾਸ਼, 29 ਫਰਵਰੀ ਤੋਂ ਸੀ ਲਾਪਤਾ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਨਮਨਪ੍ਰੀਤ ਸਿੰਘ ਰੰਧਾਵਾ ਉਮਰ 22 ਸਾਲਾਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਮਨ ਕਾਂਗਰਸੀ ਯੂਥ ਆਗੂ ਇੰਦਰਜੀਤ ਸਿੰਘ ਕਾਕੂ ਰੰਧਾਵਾ ਦਾ ਭਤੀਜਾ ਤੇ ਜੋਗਿੰਦਰ ਸਿੰਘ ਰੰਧਾਵਾ ਦਾ ਪੁੱਤਰ ਸੀ, ਤੇ ਉਹ ਕਰੀਬ 2 ਸਾਲ ਪਹਿਲਾ ਸਟੱਡੀ ਵੀਜ਼ੇ ਤੇ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਿਆ ਸੀ।

Advertisements

ਜਾਣਕਾਰੀ ਮੁਤਾਬਕ ਨਮਨ 29 ਫਰਵਰੀ ਤੋਂ ਲਾਪਤਾ ਸੀ ਤੇ ਉਸਦੀ ਭਾਲ ਜਾਰੀ ਸੀ ਤੇ ਭਾਲ ਦੌਰਾਨ ਪੁਲਿਸ ਨੂੰ ਝੀਲ ਵਿੱਚੋਂ ਇੱਕ ਲਾਸ਼ ਬਰਾਮਦ ਹੋਈ ਜੋ ਕਿ ਨਮਨ ਦੀ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਮਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here