ਅਧਿਆਪਕਾਂ ਵਲੋਂ ਪੱਲਿਓਂ ਖਰਚੀਆਂ ਗ੍ਰਾਂਟਾਂ ਜੋ ਵਿਭਾਗ ਵੱਲੋਂ ਵਾਪਿਸ ਲੈ ਲਈਆਂ ਗਈਆਂ, ਨੂੰ ਵਾਪਿਸ ਜਾਰੀ ਕੀਤਾ ਜਾਵੇ: ਯੂਨੀਅਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਵਲੋਂ ਸਮੱਗਰਾ ਸਿੱਖਿਆ ਅਭਿਆਨ ਤਹਿਤ ਬਹੁਤ ਸਾਰੀਆਂ ਗ੍ਰਾਂਟਾ ਦੀ ਰਾਸ਼ੀ ਖਰਚਣ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਵਾਪਿਸ ਲੈ ਲਈ ਗਈ ਸੀ। ਜਿਸਨੂੰ ਦੁਬਾਰਾ ਭੇਜਿਆ ਜਾਵੇ, ਕਿਉਂਕਿ ਬਹੁਤ ਸਾਰੇ ਅਧਿਆਪਕਾਂ ਨੇ ਬਹੁਤ ਸਾਰਾ ਖਰਚ ਪੱਲਿਓਂ ਕਰਕੇ ਕੰਮ ਕਰਵਾਏ ਹਨ। ਇਸ ਦੇ ਨਾਲ਼ ਹੀ ਬਹੁਤ ਸਾਰੇ ਅਧਿਆਪਕਾਂ ਦੀਆਂ ਵੱਖ -ਵੱਖ ਫਰਮਾਂ ਨੂੰ ਅਦਾਇਗੀਆਂ ਕਰਨੀਆਂ ਬਕਾਇਆ ਹਨ ਜਦਕਿ ਉਹਨਾਂ ਵੱਲੋਂ ਗ੍ਰਾਂਟਾਂ ਦਾ ਸਮਾਨ ਖਰੀਦਿਆ ਜਾ ਚੁੱਕਾ ਹੈ।

Advertisements

ਇਸ ਸਮੇਂ ਸੁਨੀਲ ਕੁਮਾਰ, ਲੈਕਚਰਾਰ ਅਮਰ ਸਿੰਘ, ਵਿਕਾਸ ਸ਼ਰਮਾ, ਪ੍ਰਿਤਪਾਲ ਸਿੰਘ ਚੌਟਾਲਾ, ਸੰਜੀਵ ਧੂਤ, ਪ੍ਰਿੰਸ ਗੜ੍ਹਦੀਵਾਲਾ, ਲੈਕਚਰਾਰ ਉਪਿੰਦਰ ਸਿੰਘ, ਹਰਵਿੰਦਰ ਸਿੰਘ, ਸ਼ਾਮ ਸੁੰਦਰ ਕਪੂਰ, ਰਜਤ ਮਹਾਜਨ, ਸਤੀਸ਼ ਕੁਮਾਰ, ਨਰੇਸ਼ ਕੁਮਾਰ ਮਿੱਢਾ, ਚਮਨ ਲਾਲ, ਅਮਰਜੀਤ ਸਿੰਘ, ਪਰਸ ਰਾਮ, ਬਲਵਿੰਦਰ ਸਿੰਘ, ਰਾਜੇਸ਼ ਅਰੋੜਾ, ਉਮੇਸ ਕੁਮਾਰ, ਸਰਬਜੀਤ ਸਿੰਘ, ਨਰਿੰਦਰ ਮੰਗਲ, ਸਰਬਜੀਤ ਸਿੰਘ, ਸਚਿਨ ਕੁਮਾਰ,ਜਸਵਿੰਦਰਪਾਲ, ਰਾਜਕੁਮਾਰ, ਸੰਦੀਪ ਕੁਮਾਰ,ਪ੍ਰਭਜੋਤ ਸਿੰਘ, ਰਣਵੀਰ ਸਿੰਘ, ਸਤਵਿੰਦਰ ਸਿੰਘ, ਪਰਮਜੀਤ ਸਿੰਘ, ਲੈਕਚਰਾਰ ਪਵਨ ਕੁਮਾਰ ਗੋਇਲ, ਅਸ਼ਵਨੀ ਕੁਮਾਰ, ਨਰਿੰਦਰ ਸਿੰਘ, ਪ੍ਰਿੰਸੀਪਲ ਹਰਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ, ਦਵਿੰਦਰ ਸਿੰਘ, ਅਨੁਪਮ ਰਤਨ, ਅਮਨਪ੍ਰੀਤ ਸਹੋਤਾ, ਪਵਨਦੀਪ ਚੌਧਰੀ, ਤਿਲਕ ਰਾਜ, ਸਰਬਜੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here