
ਚੰਡੀਗੜ (ਦ ਸਟੈਲਰ ਨਿਊਜ਼), ਜੋਤੀ ਗੰਗੜ। ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵਿਚੋਂ ਰਿਹਾਅ ਕਰਵਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਅੰਮ੍ਰਿਤਪਾਲ ਸਿੰਘ ਦਾ ਪੂਰਾ ਪਰਿਵਾਰ ਉਨ੍ਹਾਂ ਨੂੰ ਮਿਲਣ ਲਈ ਡਿਬਰੂਗੜ੍ਹ ਪਹੁੰਚਿਆ ਹੈ।

ਉਹਨਾਂ ਦੇ ਸਮਰਥਕਾਂ ਅਤੇ ਪਰਿਵਾਰ ਵੱਲੋਂ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਨੇ ਜੇਲ੍ਹ ‘ਚ ਰਹਿ ਕੇ ਲੋਕ ਸਭਾ ਦੀ ਚੋਣ ਜਿੱਤੀ ਹੈ। ਪਹਿਲਾਂ ਅੰਮ੍ਰਿਤਪਾਲ ਦੀ ਪਤਨੀ ਨੇ ਮੁਲਾਕਾਤ ਕੀਤੀ ਸੀ।












