
ਅੰਮ੍ਰਿਤਸਰ (ਦ ਸਟੈਲਰ ਨਿਊਜ਼), ਜੋਤੀ ਗੰਗੜ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਵਿੱਚ ਉਨ੍ਹਾਂ ਦੇ ਇੱਕ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰਾ ਜਸਬੀਰ ਸਿੰਘ ਦੀ ਵੀ ਮੌਤ ਹੋ ਗਈ। ਭਾਈ ਹਰਚਰਨਪ੍ਰੀਤ ਸਿੰਘ ਦੀ ਉਮਰ 25 ਸਾਲ ਸੀ।

ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਅਤੇ 2 ਸਾਲ ਦਾ ਬੱਚਾ ਛੱਡ ਗਿਆ ਹੈ। ਜਾਣਕਾਰੀ ਅਨੁਸਾਰ ਭਾਈ ਹਰਚਰਨਪ੍ਰੀਤ ਸਿੰਘ ਕੀਰਤਨ ਕਰਦੇ ਸੀ ਅਤੇ ਟਾਟਾ ਨਗਰ ਕੀਰਤਨ ਪ੍ਰੋਗਰਾਮ ਵਿੱਚ ਜਾ ਰਿਹਾ ਸੀ। ਇਸ ਕਾਰਨ ਹਾਦਸੇ ਦੋਰਾਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।












