Wednesday, October 21, 2026
Home Latest ਖੇਤ ਵਿੱਚ ਪਾਣੀ ਲਗਾਉਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ...

ਖੇਤ ਵਿੱਚ ਪਾਣੀ ਲਗਾਉਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ  

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ ਵਿੱਚ ਸਬਜ਼ੀ ਦੀ ਫਸਲ ਨੂੰ ਪਾਣੀ ਲਗਾਉਣ ਗਏ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਗੁਰਮੁਖ ਸਿੰਘ ਉਮਰ 28 ਸਾਲਾ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਸਬਜੀ ਦੀ ਫ਼ਸਲ ਨੂੰ ਪਾਣੀ ਲਗਾਉਣ ਗਿਆ ਹੋਇਆ ਸੀ ਤੇ ਜਦੋਂ ਉਹ ਪਾਣੀ ਲਗਾਉਣ ਲਈ ਟਿਊਬਵੈੱਲ ਦੇ ਸਵਿੱਚ ਨੂੰ ਚਲਾ ਰਿਹਾ ਸੀ ਤਾਂ ਉਸ ਵਿੱਚੋਂ ਹਾਈ ਵੋਲਟੇਜ ਦਾ ਕਰੰਟ ਨਿਕਲ ਗਿਆ।

Advertisements

ਜਿਸ ਕਾਰਨ ਬਿਜਲੀ ਦਾ ਝਟਕਾ ਪਿਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਗੁਰਮੁਖ ਦੀ ਮੌਤ ਦੀ ਖਬਰ ਸੁਣ ਕੇ ਪਿੰਡ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here