
ਨਵੀਂ ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ। ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਤੋਂ ਬਾਅਦ ਦੇਸ਼ ਵਿੱਚ ਨਰਿੰਦਰ ਮੋਦੀ ਦਾ ਤੀਸਰੀ ਬਾਰ ਪ੍ਰਧਾਨ ਮੰਤਰੀ ਬਣਨਾ ਤੈਅ ਹੈ। ਇਸੇ ਦੋਰਾਨ ਨਰਿੰਦਰ ਮੋਦੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਟੇਸਲਾ ਅਤੇ ਸਪੇਸਐਕਸ ਦੇ ਸੀਈਓ ਐਲੋਨ ਮਸਕ ਨੇ ਐਨਡੀਏ ਦੀ ਸਰਕਾਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਨਰਿੰਦਰ ਮੋਦੀ ਨੂੰ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰੀ ਚੋਣ ‘ਚ ਜਿੱਤ ਲਈ ਵਧਾਈ। ਮੈਂ ਆਪਣੀਆਂ ਕੰਪਨੀਆਂ ਵੱਲੋਂ ਭਾਰਤ ਵਿੱਚ ਕੰਮ ਕਰਨ ਦੀ ਉਡੀਕ ਕਰਦਾ ਹਾਂ।

ਉਨ੍ਹਾਂ ਦੇ ਟਵੀਟ ਤੋਂ ਸਾਫ਼ ਪਤਾ ਲੱਗਦਾ ਹੈ ਕਿ ਐਲੋਨ ਮਸਕ ਦੀਆਂ ਕੰਪਨੀਆਂ ਭਾਰਤ ‘ਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਤਿਆਰ ਹਨ। ਇਸਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਐਲੋਨ ਮਸਕ ਕੁਝ ਦਿਨ ਪਹਿਲਾਂ ਭਾਰਤ ਆਉਣ ਵਾਲੇ ਸਨ ਪਰ ਆਖਰੀ ਸਮੇਂ ‘ਤੇ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਸੀ। ਇਸ ਸਿਲਸਿਲੇ ‘ਚ ‘ਤੁਲਸੀ ਭਾਈ’ ਨੇ ਵੀ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਹੈ। ਇਸ ‘ਤੇ ਮੋਦੀ ਨੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਹੈ।












