10 ਜੂਨ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ  ਸੋਮਵਾਰ 10 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here