Wednesday, October 21, 2026
Home Latest ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ...

ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਖੋਜੋਵਾਲ ਹੋਏ ਸ਼ਾਮਲ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਕੇਂਦਰ ਚ ਐੱਨਡੀਏ ਦੀ ਲਗਾਤਾਰ ਤੀਜੀ ਵਾਰ ਸਰਕਾਰ ਬਣਨ ਜਾ ਰਹੀ ਹੈ।ਐਤਵਾਰ ਨੂੰ ਨਰਿੰਦਰ ਮੋਦੀ ਨੇ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਵਿਰਾਸਤੀ ਸ਼ਹਿਰ ਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੋਵਾਲ ਨੂੰ ਵੀ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।ਇਸ ਦੌਰਾਨ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੋਵਾਲ ਨੇ ਕਪੂਰਥਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ  ਪਹਿਲੀ ਵਾਰ ਉਹ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਲੈਂਦੇ ਹੋਏ ਨਰਿੰਦਰ ਮੋਦੀ ਦੇਖਣਗੇ ਇਸ ਨੂੰ ਲੈ ਕੇ  ਉਤਸੁਕ ਹਨ।ਇਸ ਇਤਿਹਾਸਕ ਪਲ ਦਾ ਗਵਾਹ ਬਣਨ ਲਈ ਉਤਸ਼ਾਹਿਤ ਹਨ।

Advertisements

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ ਅਤੇ ਉਹ ਇਸ ਸਮਾਰੋਹ ਦੇ ਗਵਾਹ ਬਣ ਕੇ ਬਹੁਤ ਖੁਸ਼ ਹਨ। ਖੋਜੇਵਾਲ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਸਹਯੋਗੀਆਂ ਨੇ ਇਤਿਹਾਸ ਰਚਦੇ ਹੋਏ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਕੇ ਮੌਜੂਦਾ ਲੋਕ ਸਭਾ ਚੋਣਾਂ ਵਿੱਚ ਰਿਕਾਰਡ ਕਾਇਮ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਚ ਦੇਸ਼-ਵਿਦੇਸ਼ ਦੇ ਵੱਖ-ਵੱਖ ਮਹਿਮਾਨਾਂ ਦੇ ਨਾਲ-ਨਾਲ ਮੈਨੂੰ ਵੀ ਸੱਦਾ ਦਿੱਤਾ ਗਿਆ ਹੈ। ਇਹ ਮੇਰੇ ਲਈ ਖੁਸ਼ੀ ਦੇ ਨਾਲ-ਨਾਲ ਮਾਣ ਵਾਲੀ ਗੱਲ ਹੈ।ਖੋਜੇਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਦਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਾ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਜਿੱਤ ਹੈ। ਇਹ ਭਾਰਤ ਦੇ ਸੰਵਿਧਾਨ ਪ੍ਰਤੀ ਅਟੁੱਟ ਨਿਸ਼ਠਾ ਦੀ ਜਿੱਤ ਹੈ। ਇਹ ਵਿਕਸਿਤ ਭਾਰਤ ਦੇ ਸੰਕਲਪ ਦੀ ਜਿੱਤ ਹੈ। ਇਹ ਸਬਦਾ ਸਾਥ, ਸ਼ਬਦਾ ਵਿਕਾਸ ਦੇ ਮੰਤਰ ਦੀ ਜਿੱਤ ਹੈ।ਇਹ 140 ਕਰੋੜ ਭਾਰਤੀਆਂ ਦੀ ਜਿੱਤ ਹੈ।

LEAVE A REPLY

Please enter your comment!
Please enter your name here