
ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਡੀ.ਆਈ.ਜੀ ਪਟਿਆਲਾ ਰੇਂਜ ਸ. ਹਰਚਰਨ ਸਿੰਘ ਭੁੱਲਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ ਪੰਜਾਬ ਦੇ ਆਦੇਸ਼ਾਂ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਜਿਲ੍ਹਿਆਂ ਮਾਲੇਰਕੋਟਲਾ ,ਪਟਿਆਲਾ, ਸੰਗਰੂਰ ਅਤੇ ਬਰਨਾਲਾ ਦੇ ਨਾਗਰਿਕਾਂ ਨੂੰ ਮਿਲਣ ਤੇ ਜਨਤਕ ਸ਼ਿਕਾਇਤਾਂ ਸੁਨਣ ਲਈ ਹਰ ਕੰਮ ਕਾਜ ਵਾਲੇ ਦਿਨ ਆਪਣੇ ਦਫਤਰ ਵਿੱਚ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਮਿਲਣਗੇ।

ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰੇਕ ਨਾਗਰਿਕ ਆਪਣੀਆਂ ਸ਼ਿਕਾਇਤਾਂ ਉਨ੍ਹਾਂ ਨੂੰ ਨਿਜੀ ਤੌਰ ‘ਤੇ ਉਨ੍ਹਾਂ ਦੇ ਦਫਤਰ ਵਿਖੇ ਆ ਕੇ ਬੇਝਿਜਕ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਤੱਕ ਪਹੁੰਚ ਕਰਨਾ ਪੁਲਿਸਿੰਗ ਦਾ ਅਹਿਮ ਹਿੱਸਾ ਹੈ ਤੇ ਮਜਬੂਤ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਪੁਲਿਸ ਲਗਾਤਾਰ ਯਤਨਸ਼ੀਲ ਹੈ।












