ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡਾਕਟਰ ਜਗਦੀਪ ਸਿੰਘ ਜਿਲ੍ਹਾਂ ਐਪੀਡੀਮੋਲੋਜਿਸਟ ਦੇ ਮਾਰਗਦਰਸ਼ਨ ਅਤੇ ਡਾਕਟਰ ਐਸ.ਪੀ.ਸਿੰਘ ਐਸ.ਐਮ.ਓ ਪੀ.ਐਚ.ਸੀ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਅਤੇ ਹੈਲਥ ਇੰਸਪੈਕਟਰ ਵਿਜੇ ਕੁਮਾਰ ਵੀ ਹਾਜਰੀ ਵਿੱਚ ਹੈਲਥ ਵੈਲਨੈੱਸ ਸੈਂਟਰ ਮੱਕੋਵਾਲ ਵਿਖੇ ਐਂਟੀ ਮਲੇਰੀਆ ਮਹੀਨਾ ਮਨਾਇਆ ਗਿਆ। ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਦੱਸਿਆ ਕਿ ਮਲੇਰੀਏ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ ਹੈ ਅਤੇ ਇਸ ਲਈ ਹਰ ਇੱਕ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖ ਕੇ ਸਿਹਤ ਵਿਭਾਗ ਵੱਲੋਂ ਚਲਾਈ। ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਲੋਕਾਂ ਨੂੰ ਦੱਸਿਆ ਗਿਆ ਕਿ ਮਲੇਰੀਆ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਜੇਕਰ ਤੇਜ਼ ਬੁਖਾਰ, ਸਿਰ ਦਰਦ, ਉਲਟੀ, ਜੀ ਕੱਚਾ ਹੋਣਾ ਕਾਂਬੇ ਨਾਲ ਬੁਖਾਰ ਹੋਣ ਤੋਂ ਬਾਅਦ ਸਰੀਰ ਦਰਦ ਅਤੇ ਪਸੀਨਾ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਹੀ ਖੂਨ ਦੀ ਜਾਂਚ ਕਰਾਉਣੀ ਚਾਹੀਦੀ ਹੈ। ਜੇਕਰ ਮਲੇਰੀਏ ਦਾ ਸਹੀ ਸਮੇਂ ਜਾਂ ਪੂਰਾ ਇਲਾਜ ਨਾ ਕਰਵਾਇਆ ਜਾਵੇ ਤਾਂ ਕਈ ਵਾਰੀ ਖਤਰੇ ਦਾ ਕਾਰਨ ਵੀ ਬਣ ਸਕਦਾ ਹੈ।
ਇਹ ਮੱਛਰ ਖੜੇ ਸਾਫ਼ ਪਾਣੀ ਵਿੱਚ ਪੈਦਾ ਹੁੰਦੇ ਹਨ। ਇਹ ਮੱਛਰ ਰਾਤ ਤੇ ਸਵੇਰ ਵੇਲੇ ਕੱਟਦੇ ਹਨ। ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਏ, ਟਾਇਰ ,ਗਮਲੇ ਅਤੇ ਫਰੀਜਾਂ ਦੀ ਬੈਕ ਟ੍ਰੇਆ ਆਦਿ ਚ ਪਾਣੀ ਹਫਤੇ ਵਿੱਚ ਇੱਕ ਦਿਨ ਸ਼ੁਕਰਵਾਰ ਨੂੰ ਡਰਾਈ ਡੇ ਵਜੋਂ ਮਨਾ ਕੇ ਸਿਖਾਉਣਾ ਚਾਹੀਦਾ ਹੈ। ਰਾਤ ਨੂੰ ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉ ਕਰੀਮਾ, ਅਤੇ ਤੇਲ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਏ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਸਮੇਂ ਹੈਲਥ ਇੰਸਪੈਕਟਰ ਵਿਜੇ ਕੁਮਾਰ, ਸਿਹਤ ਕਰਮਚਾਰੀ ਰਾਜੀਵ ਰੋਮੀ, ਸੀ.ਐਚ.ਓ ਹਰਕੀਰਤ ਸਿੰਘ, ਕਮਲੇਸ਼ ਦੇਵੀ ਏ.ਐਨ.ਐਮ, ਆਸ਼ਾ ਵਰਕਰ ਕ੍ਰਿਸ਼ਨਾ ਦੇਵੀ, ਅਨੀਤਾ ਦੇਵੀ, ਸੁਨੀਤਾ ਦੇਵੀ, ਰੀਨਾ ਦੇਵੀ, ਸੁਭਾਸ਼ ਰਾਣੀ ਅਤੇ ਪਿੰਡ ਵਾਸੀ ਹਾਜ਼ਰ ਸਨ।