Friday, October 9, 2026
Home Latest ਸੁਨੀਲ ਜਾਖੜ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਆਦਮਪੁਰ ਹਵਾਈ ਅੱਡੇ ਦਾ...

ਸੁਨੀਲ ਜਾਖੜ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲਣ ਦੀ ਕੀਤੀ ਮੰਗ

ਦਿੱਲੀ (ਦ ਸਟੈਲਰ ਨਿਊਜ਼)। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਂ ਉੱਤੇ ਰੱਖਣ ਅਤੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ-ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ। ਸੁਨੀਲ ਜਾਖੜ ਨੇ ਲਿਖਿਆ ਹੈ ਕਿ ਗੁਰੂ ਭਗਤ ਰਵਿਦਾਸ ਜੀ ਦੇ ਨਾਂ ਉੱਤੇ ਆਦਮਪੁਰ ਹਵਾਈ ਅੱਡੇ ਦਾ ਨਾਂ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ।

Advertisements

ਸੂਬਾ ਪ੍ਰਧਾਨ ਨੇ ਲਿਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ। ਉਨ੍ਹਾਂ ਲਿਖਿਆ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਨੂੰ ਇਸਦੀ ਅਸਲੀ ਸ਼ਾਨ ਬਹਾਲ ਕਰਨ ਲਈ ਦੁਬਾਰਾ ਬਣਾਇਆ ਜਾ ਰਿਹਾ ਹੈ, ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ ਦੁਆਲੇ ਦੇ ਖੇਤਰਾਂ ਨੂੰ ਇੱਕ ਵਾਟਿਕਾ (ਬਾਗ) ਵਿੱਚ ਵਿਕਸਤ ਕਰਨ ਬਾਰੇ ਵਿਚਾਰ ਕਰਨਾ ਲਾਹੇਵੰਦ ਹੋਵੇਗਾ। ਇਹ ਗੁਰੂ ਰਵਿਦਾਸ ਜੀ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸਾਰੇ ਧਰਮਾਂ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਦੇ ਨਰਿੰਦਰ ਮੋਦੀ ਦੇ ਸੰਕਲਪ ਦਾ ਪ੍ਰਗਟਾਵਾ ਹੋਵੇਗਾ।

LEAVE A REPLY

Please enter your comment!
Please enter your name here