
ਮੱਧ ਪ੍ਰਦੇਸ਼ (ਦ ਸਟੈਲਰ ਨਿਊਜ਼)। ਮੱਧ ਪ੍ਰਦੇਸ਼ ਦੇ ਰਤਨਗੜ੍ਹ ਮਾਤਾ ਦੇ ਮੰਦਰ ਵਿੱਚ ਜਵਾਰ ਚੜ੍ਹਾਉਣ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਦੀਸਵਾਰ ਦੇ ਸ਼ਰਧਾਲੂ ਟਰੈਕਟਰ ਟਰਾਲੀਆਂ ਵਿੱਚ ਸਵਾਰ ਹੋ ਕੇ ਜਵਾਰ ਚੜ੍ਹਾਉਣ ਲਈ ਰਤਨਗੜ੍ਹ ਮਾਤਾ ਮੰਦਰ ਜਾ ਰਹੇ ਸਨ ਤੇ ਇੱਕ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪੁੱਲ ਤੋਂ ਹੇਠਾਂ ਡਿੱਗ ਗਈ, ਜਿਸ ਵਿੱਚ ਕਰੀਬ 30 ਲੋਕ ਸਵਾਰ ਸਨ। ਜਿਹਨਾਂ ਵਿੱਚੋ ਪੰਜ ਲੋਕਾਂ ਦੀ ਮੌਤ ਹੋ ਗਈ ਤੇ 15 ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੌਰਾਨ ਜ਼ਖਮੀ ਹੋਏ ਕਈ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।












