
ਕੈਨੇਡਾ (ਦ ਸਟੈਲਰ ਨਿਊਜ਼)। ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਕੈਨੇਡਾ ਪਹੁੰਚਣ ਤੋਂ ਦੋ ਦਿਨ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਮਨਦੀਪ ਸਿੰਘ ਵਾਸੀ ਸੰਗਰੂਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮਾਪਿਆਂ ਨੇ ਜ਼ਮੀਨ ਵੇਚ ਕੇ ਵਰਕ ਪਰਮਿਟ ਤੇ ਮਨਦੀਪ ਨੂੰ ਕੈਨੇਡਾ ਭੇਜਿਆ ਸੀ ਤੇ ਦੋ ਦਿਨ ਬਾਅਦ ਹੀ ਕੈਨੇਡਾ ਪਹੁੰਚ ਕੇ ਅਗਲੇ ਦਿਨ ਉਹ ਕੰਮ ਤੇ ਗਿਆ ਤੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਨਦੀਪ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।












