
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੁਵੈਤ ਅਗਨੀਕਾਂਡ ਵਿੱਚ ਹੁਸ਼ਿਆਰਪੁਰ ਦੇ ਪਿੰਡ ਕੱਕੋ ਦੇ ਰਹਿਣ ਵਾਲੇ 63 ਸਾਲਾਂ ਹਿੰਮਤ ਰਾਏ ਦੀ ਵੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਹਿੰਮਤ ਰਾਏ 25 ਸਾਲ ਤੋਂ ਵੱਧ ਸਮੇਂ ਤੋਂ ਕੁਵੈਤ ਵਿੱਚ ਕੰਮ ਕਰ ਰਿਹਾ ਸੀ।

ਹਿੰਮਤ ਰਾਏ ਦੇ ਜਵਾਈ ਨੇ ਦੱਸਿਆ ਕਿ ਬੀਤੇ ਦਿਨ ਹੁਸ਼ਿਆਰਪੁਰ ਦੇ ਤਹਿਸੀਲਦਾਰ ਨੇ ਉਨ੍ਹਾਂ ਨੂੰ ਮ੍ਰਿਤਕ ਹਿੰਮਤ ਰਾਏ ਦੇ ਭਾਰਤ ਆਉਣ ਦੀ ਸੂਚਨਾ ਦਿੱਤੀ ਸੀ ਪਰ ਪ੍ਰਸ਼ਾਸਨ ਜਾਂ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਤੱਕ ਨਹੀਂ ਪਹੁੰਚਿਆ। ਹਿੰਮਤ ਰਾਏ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ ਅਤੇ ਹੁਣ ਸਰਕਾਰ ਨੂੰ ਉਸ ਦਾ ਹੱਥ ਫੜ ਕੇ ਉਸ ਦੀ ਆਰਥਿਕ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉਸ ਦੇ ਪੁੱਤਰ ਅਰਸ਼ਦੀਪ ਦਾ ਭਵਿੱਖ ਧੁੰਦਲਾ ਨਾ ਹੋ ਜਾਵੇ।











