Wednesday, October 28, 2026
Home Latest ਚੋਰਾਂ ਨੇ ਵਿਧਾਇਕ ਡਾ. ਕਸ਼ਮੀਰ ਦੇ ਦਫ਼ਤਰ ਨੂੰ ਬਣਾਇਆ ਨਿਸ਼ਾਨਾਂ, ਸਮਾਨ ਚੋਰੀ...

ਚੋਰਾਂ ਨੇ ਵਿਧਾਇਕ ਡਾ. ਕਸ਼ਮੀਰ ਦੇ ਦਫ਼ਤਰ ਨੂੰ ਬਣਾਇਆ ਨਿਸ਼ਾਨਾਂ, ਸਮਾਨ ਚੋਰੀ ਕਰ ਹੋਏ ਫਰਾਰ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਵਿੱਚ ਚੋਰਾਂ ਵੱਲੋਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਵਿੱਚੋਂ ਤਿੰਨ ਏਸੀ, ਪੱਖੇ, ਕੁਰਸੀ ਅਤੇ ਤਾਰਾਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਡਾ. ਕਸ਼ਮੀਰ ਸੋਹਲ ਦੇ ਦਫ਼ਤਰ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਚੋਰ ਕਦੋਂ ਦਫ਼ਤਰ ਵਿੱਚ ਆ ਗਏ, ਇਸਦਾ ਕੋਈ ਪਤਾ ਨਹੀਂ ਪਰ ਦਫ਼ਤਰ ਦਾ ਸਾਰਾ ਜ਼ਰੂਰੀ ਸਮਾਨ ਚੋਰੀ ਕਰਕੇ ਫਰਾਰ ਹੋ ਗਏ ਹਨ।

Advertisements

ਜਾਣਕਾਰੀ ਮੁਤਾਬਕ ਵਿਧਾਇਕ ਸੋਹਲ ਦਾ ਦਫ਼ਤਰ ਸਿੰਜਾਈ ਭਵਨ ਵਿੱਚ ਹੈ, ਜੋ ਲੋਕ ਸਭਾ ਚੋਣਾਂ ਦੇ ਜ਼ਾਬਤੇ ਕਾਰਨ ਦੋ ਮਹੀਨਿਆਂ ਤੋਂ ਬੰਦ ਰਿਹਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here