
ਮੁਕੇਰੀਆਂ (ਦ ਸਟੈਲਰ ਨਿਊਜ਼)। ਮੁਕੇਰੀਆਂ ਦੇ ਪਿੰਡ ਸਿੰਘਪੁਰ ਜੱਟਾਂ ਦੇ ਇੱਕ ਕਿਸਾਨ ਦੀ ਖੇਤਾਂ ਵਿੱਚ ਚਾਰਾ ਵੱਢਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਮੱਖਣ ਸਿੰਘ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮੱਖਣ ਘਰੋਂ ਕਿਸੇ ਦੇ ਖੇਤਾਂ ਵਿੱਚ ਪਸ਼ੂਆਂ ਲਈ ਚਾਰਾ ਕੱਟਣ ਗਿਆ ਹੋਇਆ ਸੀ ਤੇ ਜਦੋਂ ਉਹ ਚਾਰਾ ਵੱਢ ਰਿਹਾ ਸੀ ਤਾਂ ਅਚਾਨਕ ਉਸਦੇ ਪੈਰ ਹੇਠਾਂ ਤਾਰ ਆ ਗਈ। ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮੱਖਣ ਦੀਆਂ ਚਾਰ ਧੀਆਂ ਹਨ ਅਤੇ ਘਰ ਵਿੱਚ ਕਮਾਉਣ ਵਾਲਾ ਹੋਰ ਕੋਈ ਨਹੀਂ ਹੈ। ਸਮੂਹ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੱਖਣ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ।












