
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਦੇਰ ਸ਼ਾਮ ਨੂੰ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਡੀਐਸਪੀ ਦੀ ਪਹਿਚਾਣ ਬਰਜਿੰਦਰ ਸਿੰਘ ਭੁੱਲਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਭੁੱਲਰ ਨੇ ਸਰਾਭਾ ਨਗਰ ਸਥਿਤ ਗ੍ਰੀਨ ਐਵੀਨਿਊ ਆਪਣੇ ਘਰ ਵਿੱਚ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਤੇ ਉਹ ਇੱਥੇ ਆਪਣੇ ਮਾਤਾ-ਪਿਤਾ ਨਾਲ ਰਹਿੰਦਾ ਸੀ, ਜਦਕਿ ਉਸਦੀ ਪਤਨੀ ਅਤੇ ਬੱਚੇ ਵਿਦੇਸ਼ ਰਹਿੰਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਡੀਐਸਪੀ ਭੁੱਲਰ ਕਾਫੀ ਸਮੇਂ ਤੋਂ ਮਾਨਸਿਕ ਤੌਰ ਤੇ ਪਰੇਸ਼ਾਨ ਸੀ।ਲਾਸ਼ ਨੂੰ ਦੇਖ ਕੇ ਪਰਿਵਾਰਕ ਮੈਂਬਰਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












