Saturday, October 17, 2026
Home Chandigarh ਔਖੇ ਸਮੇਂ ਵਿੱਚ ਪਾਰਟੀ ਨੂੰ ਛੱਡ ਕੇ ਗਏ ਆਗੂਆਂ ਦਾ ਘਰ ਵਾਪਸੀ...

ਔਖੇ ਸਮੇਂ ਵਿੱਚ ਪਾਰਟੀ ਨੂੰ ਛੱਡ ਕੇ ਗਏ ਆਗੂਆਂ ਦਾ ਘਰ ਵਾਪਸੀ ਤੇ ਹੋਵੇਗਾ ਸਖ਼ਤ ਵਿਰੋਧ: ਸੁਖਜਿੰਦਰ ਰੰਧਾਵਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਕਾਂਗਰਸ ਵੱਲੋਂ ਗੁਰਦਾਸਪੁਰ ਤੋਂ ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਘਰ ਵਾਪਸੀ ਕਰਨ ਵਾਲੇ ਆਗੂਆਂ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਜਿਹੜੇ ਕਾਂਗਰਸੀ ਆਗੂ ਅਤੇ ਵਰਕਰ ਔਖੇ ਦਿਨਾਂ ਦੌਰਾਨ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰ ਕੇ ਨਿੱਜੀ ਹਿੱਤਾਂ ਲਈ ਹੋਰਨਾਂ ਰਾਜਸੀ ਧਿਰਾਂ ਵਿੱਚ ਚੱਲ ਗਏ ਹਨ, ਉਨ੍ਹਾਂ ਦੀ ਘਰ ਵਾਪਸੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

Advertisements

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜਿਹੜੇ ਆਗੂਆਂ ਅਤੇ ਵਰਕਰਾਂ ਨੇ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਜਿਤਾਉਣ ਲਈ ਸਖ਼ਤ ਮਿਹਨਤ ਕੀਤੀ, ਉਨ੍ਹਾਂ ਦਾ ਪਾਰਟੀ ਵਿੱਚ ਬਣਦਾ ਸਨਮਾਨ ਹੋਵੇਗਾ ਉਹਨਾਂ ਕਿਹਾ ਕਿ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਦੇ ਘਰ ਜਾਣ ਦੀ ਬਜਾਏ ਸਾਨੂੰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਘਰ ਜਾ ਕੇ ਉਨ੍ਹਾਂ ਦਾ ਹੌਸਲਾ ਅਫਜ਼ਾਈ ਕਰਨਾ ਚਾਹੀਦਾ ਹੈ ਕਿਉਂਕਿ ਉਹ ਵੀ ਕਾਂਗਰਸ ਪਰਿਵਾਰ ਦਾ ਹਿੱਸਾ ਹਨ।  

LEAVE A REPLY

Please enter your comment!
Please enter your name here