
ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਵਿੱਚ ਜਲੰਧਰ ਰੋਡ ਤੇ ਅਰਬਨ ਅਸਟੇਟ ਨੇੜੇ ਦੇਰ ਰਾਤ ਇੱਕ ਕਾਰ ਡਿਵਾਈਡਰ ਨਾਲ ਟਕਰਾ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਸਬ-ਇੰਸਪੈਕਟਰ ਜਸਪਾਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਪਾਲ ਕਿਸੇ ਸਰਕਾਰੀ ਕੰਮ ਲਈ ਕਪੂਰਥਲਾ ਵਕੀਲ ਕੋਲ ਗਿਆ ਹੋਇਆ ਸੀ ਤੇ ਉੱਥੇ ਉਸ ਨਾਲ ਇਹ ਹਾਦਸਾ ਵਾਪਰ ਗਿਆ।

ਜਾਣਕਾਰੀ ਮੁਤਾਬਕ ਦੇਰ ਰਾਤ ਜਸਪਾਲ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਕਿ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ।












