
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਪਹਿਚਾਣ ਅਨੁਸ਼ਰੀਆ ਉਮਰ 22 ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਅਨੁਸ਼ਰੀਆ ਦੇ ਪਿਤਾ ਅਕਸ਼ੈ ਬੇਹੜਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ 3 ਸਾਲ ਪਹਿਲਾਂ ਲੁਧਿਆਣਾ ਦੇ ਪ੍ਰਦੀਪ ਨਾਲ ਹੋਇਆ ਸੀ ਤੇ ਪ੍ਰਦੀਪ ਅਤੇ ਉਸਦਾ ਸਹੁਰਾ ਪਰਿਵਾਰ ਉਸਨੂੰ ਤੰਗ ਪਰੇਸ਼ਾਨ ਕਰਦਾ ਸੀ।

ਮ੍ਰਿਤਕਾਂ ਦੇ ਪਿਤਾ ਨੇ ਦੱਸਿਆ ਕਿ ਉਸਦੀ ਲੜਕੀ ਜਦੋਂ ਵੀ ਉਹਨਾਂ ਨੂੰ ਮਿਲਣ ਆਉਦੀ ਸੀ ਤਾਂ ਉਹ ਉਸਤੋਂ ਪੈਸੇ ਦੀ ਮੰਗ ਕਰਦੇ ਤੇ ਉਸਨੂੰ ਤਾਅਨੇ ਮਾਰਦੇ ਕਿ ਉਸਦੇ ਪਰਿਵਾਰ ਨੇ ਸੋਨਾ ਘੱਟ ਪਾਇਆ ਹੈ। ਜਿਸ ਤੋਂ ਤੰਗ ਆ ਕੇ 3 ਮਹੀਨੇ ਦੀ ਗਰਭਵਤੀ ਅਨੁਸ਼ਰੀਆ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












